Breaking News
Home / ਭਾਰਤ / ਮਮਤਾ ਬੈਨਰਜੀ ਨੇ ਮੋਦੀ ਨੂੰ ਦੱਸਿਆ ਆਯੋਗ ਪ੍ਰਧਾਨ ਮੰਤਰੀ

ਮਮਤਾ ਬੈਨਰਜੀ ਨੇ ਮੋਦੀ ਨੂੰ ਦੱਸਿਆ ਆਯੋਗ ਪ੍ਰਧਾਨ ਮੰਤਰੀ

ਕਿਹਾ – ਦੇਸ਼ ਨਹੀਂ ਚਲਾ ਸਕਦੇ ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੇੈਨਰਜੀ ਨੇ ਪੁਰਲੀਆ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੱਕ ਅਯੋਗ ਵਿਅਕਤੀ ਹਨ ਅਤੇ ਉਹ ਦੇਸ਼ ਨੂੰ ਨਹੀਂ ਚਲਾ ਸਕਦੇ। ਇਸਦੇ ਨਾਲ ਹੀ ਮਮਤਾ ਨੇ ਕਿਹਾ ਕਿ ਕੋਈ ਵੀ ਸਰਕਾਰ ਇੰਨਾ ਕੰਮ ਨਹੀਂ ਕਰ ਸਕਦੀ, ਜਿੰਨਾ ਕੰਮ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਨੇ ਕੀਤਾ ਹੈ। ਧਿਆਨ ਰਹੇ ਕਿ ਆਉਂਦੀ 27 ਮਾਰਚ ਨੂੰ ਪੱਛਮੀ ਬੰਗਾਲ ਵਿਚ ਪਹਿਲੇ ਪੜਾਅ ਤਹਿਤ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਸਿਖਰਾਂ ‘ਤੇ ਹਨ। ਪੱਛਮੀ ਬੰਗਾਲ ਵਿਚ ਵੀ ਮੁੱਖ ਮੁਕਾਬਲਾ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਵਿਚਕਾਰ ਹੀ ਹੋਵੇਗਾ।

Check Also

1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ

ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …