ਕਿਹਾ – ਐਮ ਐਸ ਪੀ ਨੂੰ ਵੀ ਯਕੀਨੀ ਬਣਾਇਆ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੀਆਂ ਬਰੂਹਾਂ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਅੱਜ ਦੇਸ਼ ਵਿਆਪੀ ਰੂਪ ਧਾਰਨ ਕਰ ਚੁੱਕਿਆ ਹੈ। ਇਸੇ ਦਰਮਿਆਨ ਹੁਣ ਮੇਘਾਲਿਆ ਦੇ ਰਾਜਪਾਲ ਵਲੋਂ ਵੀ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕੀਤੀ ਗਈ ਹੈ। ਰਾਜਪਾਲ ਸੱਤਿਆਪਾਲ ਮਲਿਕ ਦਾ ਕਹਿਣਾ ਹੈ ਕਿ ਪੰਜਾਬੀਆਂ ਨੂੰ ਅਪਮਾਨਿਤ ਕਰਕੇ ਖਾਲੀ ਹੱਥ ਨਾ ਭੇਜਣਾ। ਇੱਥੇ ਹੀ ਬਸ ਨਹੀਂ ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਸ ਦੇਸ਼ ਦੇ ਜਵਾਨ ਅਤੇ ਕਿਸਾਨ ਨਾਲ ਇਨਸਾਫ਼ ਨਹੀਂ ਹੁੰਦਾ ਉਸ ਦੇਸ਼ ਨੂੰ ਤਬਾਹ ਹੋਣ ਤੋਂ ਕੋਈ ਨਹੀਂ ਬਚਾਅ ਸਕਦਾ। ਜ਼ਿਕਰਯੋਗ ਹੈ ਕਿ ਸੱਤਿਆਪਾਲ ਉੱਤਰ ਪ੍ਰਦੇਸ਼ ਵਿਚ ਆਪਣੇ ਜੱਦੀ ਜ਼ਿਲ੍ਹੇ ਵਿਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਬੇਹਾਲ ਹੈ। ਇਸ ਮੌਕੇ ਉਨ੍ਹਾਂ ਐੱਮਐੱਸਪੀ ਨੂੰ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …