Breaking News
Home / ਪੰਜਾਬ / ਆਮ ਆਦਮੀ ਪਾਰਟੀ ਵਲੋਂ ਕਿਸਾਨ ਮਹਾਂ ਸੰਮੇਲਨ ਦੀਆਂ ਤਿਆਰੀਆਂ

ਆਮ ਆਦਮੀ ਪਾਰਟੀ ਵਲੋਂ ਕਿਸਾਨ ਮਹਾਂ ਸੰਮੇਲਨ ਦੀਆਂ ਤਿਆਰੀਆਂ

ਭਗਵੰਤ ਮਾਨ ਬੋਲੇ – ਮੋਦੀ ਪਹਿਲਾਂ ਚਾਹ ਵੇਚਦਾ ਸੀ, ਹੁਣ ਦੇਸ਼ ਵੇਚਣ ਵੱਲ ਤੁਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਗਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਬਾਘਾਪੁਰਾਣਾ ਵਿੱਚ ਹੋਣ ਵਾਲੇ ਕਿਸਾਨ ਮਹਾਂਸੰਮੇਲਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਧਿਆਨ ਰਹੇ ਕਿ ‘ਆਪ’ ਵਲੋਂ 21 ਮਾਰਚ ਨੂੰ ਬਾਘਾਪੁਰਾਣਾ ਵਿਚ ਕਿਸਾਨ ਮਹਾਂ ਸੰਮੇਲਨ ਕੀਤਾ ਜਾ ਰਿਹਾ ਹੈ, ਜਿਸ ਵਿਚ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਇਸਦੇ ਚੱਲਦਿਆਂ ਭਗਵੰਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਚਾਹ ਵੇਚਦੇ ਸਨ, ਹੁਣ ਦੇਸ਼ ਵੇਚ ਰਹੇ ਹਨ ਅਤੇ ਉਨ੍ਹਾਂ ਵੱਡੀਆਂ-ਵੱਡੀਆਂ ਸਰਕਾਰੀ ਕੰਪਨੀਆਂ ਵੇਚ ਦਿੱਤੀਆਂ। ਹੁਣ ਖੇਤੀਬਾੜੀ ਬਾਕੀ ਰਹਿ ਗਈ ਸੀ, ਜਿਸ ਨੂੰ ਵੀ ਉਹ ਵੇਚਣ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਹੁਣ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਪ੍ਰੰਤੂ ਜੇਕਰ ਪਹਿਲਾਂ ਇਸ ਬਿੱਲ ਦਾ ਵਿਰੋਧ ਕੀਤਾ ਹੁੰਦਾ ਤਾਂ ਅੱਜ ਜਨਤਾ ਨੂੰ ਇਹ ਦਿਨ ਨਾ ਦੇਖਣੇ ਪੈਂਦੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਕਿਸਾਨਾਂ ਲਈ ਇਕ ਸੇਵਾਦਾਰ ਵਜੋਂ ਕੰਮ ਕੀਤਾ ਹੈ।

Check Also

ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …