ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਅਤੇ ਸੋਧੇ ਗਏ ਕਿਰਤ ਕਾਨੂੰਨਾਂ ਦੇ ਵਿਰੋਧ ਵਿੱਚ ਬਠਿੰਡਾ ‘ਚ ਰਾਜ ਪੱਧਰੀ ਰੈਲੀ ਕੀਤੀ ਗਈ। ਰੈਲੀ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਜ਼ੋਰਾ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੀ ਪਹੁੰਚੇ। ਇਸ ਮੌਕੇ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ਅਖੌਤੀ ਦੇਸ਼ ਭਗਤੀ ਦੇ ਨਾਂਅ ‘ਤੇ ਦੇਸ਼ ਦੇ ਕੁਦਰਤੀ ਸਰੋਤਾਂ ਨੂੰ ਕਾਰਪੋਰੇਟਾਂ ਅਤੇ ਸਾਮਰਾਜੀਆਂ ਦੀ ਝੋਲ਼ੀ ਪਾਉਣ ਦੀਆਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਫ਼ਿਰਕੂ ਪੱਤਾ ਖੇਡ ਕੇ ਦਲਿਤਾਂ, ਮੁਸਲਮਾਨਾਂ ਅਤੇ ਬੁੱਧੀਜੀਵੀ ਤਬਕੇ ‘ਤੇ ਜਬਰ ਢਾਹ ਰਹੀ ਹੈ। ਇਸਦੇ ਨਾਲ ਹੀ ਬੁਲਾਰਿਆਂ ਨੇ ਨਿੱਜੀਕਰਨ ਅਤੇ ਨਿਗਮੀਕਰਨ ਦੀ ਮੁਖ਼ਾਲਫ਼ਤ ਕਰਦਿਆਂ ਖੇਤ ਮਜ਼ਦੂਰਾਂ ਦੇ ਕਰਜ਼ਿਆਂ, ਬਿਜਲੀ ਬਿੱਲਾਂ ਦੀ ਮੁਆਫ਼ੀ, ਰੁਜ਼ਗਾਰ ਗਾਰੰਟੀ ਅਤੇ ਜ਼ਮੀਨੀ ਵੰਡ ਬਾਰੇ ਆਵਾਜ਼ ਬੁਲੰਦ ਕੀਤੀ। ਰੈਲੀ ਤੋਂ ਬਾਅਦ ਰੋਸ ਮਾਰਚ ਕੀਤਾ ਗਿਆ ਅਤੇ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …