Breaking News
Home / ਭਾਰਤ / ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਬੈਂਕ ਮੁਲਾਜ਼ਮਾਂ ਦਾ ਕੀਤਾ ਸਮਰਥਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਹਰ ਦਿਨ ਨਵੇਂ ਮਸਲੇ ‘ਤੇ ਵਿਰੋਧ ਹੋ ਰਿਹਾ ਹੈ। ਲਗਾਤਾਰ ਵਿਰੋਧੀ ਪਾਰਟੀਆਂ ਇਸ ‘ਤੇ ਪ੍ਰਤੀਕਿਰਿਆ ਦੇ ਰਹੀਆਂ ਹਨ। ਹਾਲ ਹੀ ਵਿਚ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਈਡੀਬੀਆਈ ਬੈਂਕ ਅਤੇ ਦੋ ਹੋਰ ਬੈਂਕਾਂ ਦੇ ਨਿੱਜੀਕਰਨ ਦਾ ਫੈਸਲਾ ਕੀਤਾ, ਜਿਸਦਾ ਬੈਂਕ ਯੂਨੀਅਨਾਂ ਵਿਰੋਧ ਕਰ ਰਹੀਆਂ ਹਨ। ਬੈਂਕਾਂ ਦੇ ਨਿੱਜੀਕਰਨ ਵਿਰੁੱਧ ਕਰਮਚਾਰੀ ਸੰਗਠਨਾਂ ਦੀ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਰਹੀ। ਇਹ ਹੜਤਾਲ ਲੰਘੇ ਕੱਲ੍ਹ ਸ਼ੁਰੂ ਹੋਈ ਸੀ ਅਤੇ ਅੱਜ ਵੀ ਦੇਸ਼ ਭਰ ਵਿਚ ਜਾਰੀ ਰਹੀ ਹੈ। ਇਸ ਮਸਲੇ ‘ਤੇ ਹੁਣ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਰਾਹੁਲ ਨੇ ਕਿਹਾ ਕਿ ਸਰਕਾਰ ਲਾਭ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਘਾਟੇ ਦਾ ਰਾਸ਼ਟਰੀਕਰਨ ਕਰ ਰਹੀ ਹੈ।

Check Also

ਐੱਸਐੱਸਸੀ ਵੱਲੋਂ ਆਪਣੀਆਂ ਭਰਤੀ ਪ੍ਰੀਖਿਆਵਾਂ ਲਈ ਆਧਾਰ-ਆਧਾਰਿਤ ਬਾਇਓਮੀਟਿ੍ਰਕ ਪ੍ਰਮਾਣਿਕਤਾ ਲਾਗੂ

ਜਾਅਲੀ ਉਮੀਦਵਾਰਾਂ ਤੇ ਹੋਰ ਧੋਖਾਧੜੀ ਕਰਨ ਵਾਲੇ ਸਾਧਨਾਂ ’ਤੇ ਲੱਗੇਗੀ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : …