ਜਾਵੜੇਕਰ ਬੋਲੇ – ਐਲ ਆਈ ਸੀ ਦਾ ਵੀ ਨਿੱਜੀਕਰਨ ਨਹੀਂ ਕੀਤਾ ਜਾ ਰਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਰੇਲਵੇ ਦਾ ਕਦੇ ਵੀ ਨਿੱਜੀਕਰਨ ਨਹੀਂ ਕੀਤਾ ਜਾਵੇਗਾ ਤੇ ਇਹ ਹਮੇਸ਼ਾ ਭਾਰਤ ਸਰਕਾਰ ਦਾ ਅਦਾਰਾ ਰਹੇਗਾ। ਇਸੇ ਦੌਰਾਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਐਲ ਆਈ ਸੀ ਦਾ ਵੀ ਨਿੱਜੀਕਰਨ ਨਹੀਂ ਕੀਤਾ ਜਾ ਰਿਹਾ ਹੈ ਅਤੇ ਬੈਂਕਾਂ ਸਬੰਧੀ ਅਫਵਾਹਾਂ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਜਾਵੜੇਕਰ ਨੇ ਕਿਹਾ ਕਿ ਸਰਕਾਰਾਂ ਦੀ ਹਮੇਸ਼ਾਂ ਕੋਸ਼ਿਸ਼ ਰਹਿੰਦੀ ਹੈ ਕਿ ਜਿਹੜੀਆਂ ਜਨਤਕ ਇਕਾਈਆਂ ਨੂੰ ਮੁੜ ਖੜ੍ਹਾ ਕੀਤਾ ਜਾ ਸਕਦਾ ਹੈ ਉਨ੍ਹਾਂ ਨੂੰ ਖੜ੍ਹਾ ਕੀਤਾ ਜਾਵੇ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …