6.7 C
Toronto
Friday, April 24, 2026
spot_img
Homeਪੰਜਾਬਨਵਜੋਤ ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਨਵਜੋਤ ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਭਲਕੇ ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ਦੀ ਹੋ ਸਕਦੀ ਹੈ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਬੁੱਧਵਾਰ ਨੂੰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰ ਸਕਦੇ ਹਨ। ਇਹ ਦੋਵੇਂ ਆਗੂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ‘ਤੇ ਦੁਪਹਿਰ ਦਾ ਭੋਜਨ ਕਰਨਗੇ। ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਤੇ ਸਿੱਧੂ ਦੀ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਦਾ ਮੰਨਣਾ ਹੈ ਕਿ ਸਿੱਧੂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਕੋਲੋਂ 2019 ਵਿਚ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈ ਕੇ ਦੂਜਾ ਵਿਭਾਗ ਦਿੱਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਸਿੱਧੂ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਹੀ ਦੇ ਦਿੱਤਾ ਸੀ। ਪੰਜਾਬ ਮਾਮਲਿਆਂ ਦੇ ਇੰਚਾਰਜ ਬਣਨ ਤੋਂ ਬਾਅਦ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਸੁਲਾਹ ਸਫਾਈ ਕਰਵਾਉਣ ਵਿਚ ਅਹਿਮ ਰੋਲ ਅਦਾ ਕੀਤਾ ਹੈ।

RELATED ARTICLES
POPULAR POSTS