ਯੂਐਨ ਨੂੰ ਪੱਤਰ ਲਿਖ ਕੇ ਕੀਤੀ ਸ਼ਿਕਾਇਤ, ਭਾਰਤ ‘ਤੇ ਧੱਕੇਸ਼ਾਹੀ ਦਾ ਲਾਇਆ ਦੋਸ਼
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਇੱਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਉਭਾਰਿਆ ਹੈ। ਸ਼ਰੀਫ ਨੇ ਕਿਹਾ ਕਿ ਕਸ਼ਮੀਰ ਦੇ ਲੋਕਾਂ ਦੇ ਹੱਕ ਦੀ ਆਵਾਜ਼ ਚੁੱਕਣਾ ਉਨ੍ਹਾਂ ਦਾ ਫਰਜ਼ ਹੈ। ਇੰਨਾ ਹੀ ਨਹੀਂ ਸ਼ਰੀਫ ਨੇ ਕਸ਼ੀਮੀਰੀਆਂ ‘ਤੇ ਭਾਰਤੀ ਧੱਕੇਸ਼ਾਹੀ ਦਾ ਦੋਸ਼ ਲਾਇਆ। ਪਾਕਿ ਪ੍ਰਧਾਨ ਮੰਤਰੀ ਨੇ ਯੂ.ਐਨ. ਨੂੰ ਪੱਤਰ ਲਿਖ ਕੇ ਇਸ ਦੀ ਸ਼ਿਕਾਇਤ ਕੀਤੀ ਹੈ। ਨਵਾਜ਼ ਨੇ ਕਿਹਾ ਕਿ ਉਹ ਕਸ਼ਮੀਰੀਆਂ ਦੀ ਆਵਾਜ਼ ਦੁਨੀਆ ਤੱਕ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੇਗਾ। ਉਨ੍ਹਾਂ ਯੂ.ਐਨ. ਦੇ ਸਕੱਤਰ ਜਨਰਲ ਬਾਨ ਕੀ ਮੂਨ ਤੇ ਮਨੁੱਖੀ ਅਧਿਕਾਰ ਕਮਿਸ਼ਨਰ ਜੈਦ ਅਲ-ਹੁਸੈਨ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਕਿਹਾ ਹੈ ਕਿ ਕਸ਼ਮੀਰ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦਾ ਹਨਨ ਹੋ ਰਿਹਾ ਹੈ। ਇਸ ਨੂੰ ਤਰੁੰਤ ਰੋਕਿਆ ਜਾਣਾ ਚਾਹੀਦਾ ਹੈ। ਨਵਾਜ਼ ਨੇ ਮੀਟਿੰਗ ਵਿੱਚ ਕਿਹਾ ਕਿ ਕਸ਼ਮੀਰ ਯੂ.ਐਨ ਦਾ ਅਧੂਰਾ ਏਜੰਡਾ ਹੈ। ਭਾਰਤ ਨੂੰ ਇਹ ਮੰਨ ਲੈਣਾ ਚਾਹੀਦਾ ਹੈ ਕਿ ਇਹ ਉਸ ਦਾ ਅੰਦਰੂਨੀ ਮਾਮਲਾ ਨਹੀਂ ਸਗੋਂ ਅੰਤਰਰਾਸ਼ਟਰੀ ਮਾਮਲਾ ਹੈ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …