Breaking News
Home / ਪੰਜਾਬ / ਕਿਸਾਨੀ ਅੰਦੋਲਨ ਤੋਂ ਪਰਤੇ ਅੰਮ੍ਰਿਤਸਰ ਦੇ ਕਿਸਾਨ ਕੁਲਦੀਪ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਕਿਸਾਨੀ ਅੰਦੋਲਨ ਤੋਂ ਪਰਤੇ ਅੰਮ੍ਰਿਤਸਰ ਦੇ ਕਿਸਾਨ ਕੁਲਦੀਪ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਅੰਦੋਲਨ ਦੌਰਾਨ ਕਪੂਰਥਲਾ ਦੇ ਜ਼ਖ਼ਮੀ ਹੋਏ ਨੌਜਵਾਨ ਦੀ ਵੀ ਚਲੇ ਗਈ ਜਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੜਿਆਲ ਵਿਖੇ ਲੰਘੀ ਰਾਤ ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਕੜਿਆਲ ਦੇ ਵਾਸੀ ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਲਦੀਪ ਸਿੰਘ ਖੇਤੀਬਾੜੀ ਕਰਦਾ ਸੀ ਅਤੇ ਉਹ ਪਿੰਡ ਦੇ ਕਿਸਾਨੀ ਜਥੇ ਨਾਲ 19 ਫਰਵਰੀ ਨੂੰ ਦਿੱਲੀ ਕਿਸਾਨੀ ਅੰਦੋਲਨ ਵਿੱਚ ਗਿਆ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਨੇ ਘਰ ਪਹੁੰਚਣ ਤੋਂ ਪਹਿਲਾਂ ਹੀ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਇਸੇ ਦੌਰਾਨ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਰਾਸ਼ਨ ਲਿਜਾਣ ਸਮੇਂ ਪਾਣੀਪਤ ਵਿਖੇ ਸੜਕ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋਏ ਕਪੂਰਥਲਾ ਦੇ ਪਿੰਡ ਲੋਧੀਵਾਲ ਦੇ 22 ਸਾਲਾ ਨੌਜਵਾਨ ਬਲਕਰਨ ਸਿੰਘ ਦੀ ਅੱਜ ਲੁਧਿਆਣਾ ਦੇ ਹਸਪਤਾਲ ਵਿਚ ਮੌਤ ਹੋ ਗਈ।

Check Also

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …