ਬੋਲੇ – ਅਸੀਂ ਦਰਜ ਕੀਤੇ ਗਏ ਕੇਸਾਂ ਤੋਂ ਨਹੀਂ ਡਰਦੇ
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲੀ ਦਲ ਦੇ ਵਿਧਾਇਕਾਂ ਖਿਲਾਫ ਐਫ ਆਈ ਆਰ ਦਰਜ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਸੀਂ ਮਰਿਆਦਾ ਵਿਚ ਰਹਿ ਕੇ ਹੀ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਸੀ ਜੋ ਲੋਕਤੰਤਰ ਦਾ ਅਧਿਕਾਰ ਹੈ। ਮਜੀਠੀਆ ਨੇ ਕਿਹਾ ਕਿ ਸਾਡੇ ‘ਤੇ ਜਿਹੜੀ ਮਰਜ਼ੀ ਧਾਰਾ ਲਗਵਾ ਦੇਣ ਸਾਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਅਸੀ ਕੇਵਲ ਕਿਸਾਨਾਂ ਦੇ ਹੱਕ ਵਿਚ ਸ਼ਾਂਤਮਈ ਪ੍ਰਦਰਸ਼ਨ ਕਰਨ ਗਏ ਸੀ। ਇਸੇ ਦੌਰਾਨ ਉਨ੍ਹਾਂ ਕਿਹਾ ਕਿ 4 ਸਾਲ ਪਹਿਲਾਂ 16 ਮਾਰਚ 2016 ਨੂੰ ਕਾਂਗਰਸ ਪੰਜਾਬ ਦੀ ਸੱਤਾ ਵਿਚ ਆਈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਸਰਕਾਰ ਲੋਕਾਂ ਦੇ ਸਾਹਮਣੇ ਆਉਣ ਦੀ ਬਜਾਏ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਆਪਣੀ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਝੂਠੇ ਵਾਅਦਿਆਂ ਨਾਲ ਪੰਜਾਬ ਨੂੰ ਰੋਲ ਕੇ ਰੱਖ ਦਿੱਤਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …