6.7 C
Toronto
Thursday, November 6, 2025
spot_img
Homeਪੰਜਾਬਕਿਸਾਨੀ ਮਾਮਲਿਆਂ ਨੂੰ ਲੈ ਕੇ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨਾ ਅਕਾਲੀਆਂ...

ਕਿਸਾਨੀ ਮਾਮਲਿਆਂ ਨੂੰ ਲੈ ਕੇ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨਾ ਅਕਾਲੀਆਂ ਨੂੰ ਪਿਆ ਮਹਿੰਗਾ

ਸ਼੍ਰੋਮਣੀ ਅਕਾਲੀ ਦਲ ਦੇ 9 ਵਿਧਾਇਕਾਂ ਖਿਲਾਫ ਮਾਮਲਾ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਦੇ ਮਾਮਲੇ ਵਿਚ ਅਕਾਲੀ ਆਗੂ ਅਤੇ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਸਣੇ ਨੌ ਅਕਾਲੀ ਵਿਧਾਇਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਸੈਕਟਰ 3 ਦੇ ਥਾਣੇ ਵਿਚ ਅਕਾਲੀ ਵਿਧਾਇਕਾਂ ਖਿਲਾਫ ਐਫ ਆਈ ਆਰ ਦਰਜ ਕਰਵਾਈ ਗਈ ਹੈ। ਜਿਨ੍ਹਾਂ ਵਿਧਾਇਕਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿਚ ਮਜੀਠੀਆ ਤੋਂ ਇਲਾਵਾ ਸ਼ਰਨਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਖਹਿਰਾ, ਸੁਖਵਿੰਦਰ ਕੁਮਾਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੰਵਰਜੀਤ ਸਿੰਘ ਬਰਕੰਦੀ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਅਤੇ ਨਰਿੰਦਰ ਕੁਮਾਰ ਸ਼ਰਮਾ ਸ਼ਾਮਲ ਹਨ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ ਪੁਲਿਸ ਨੂੰ ਅਕਾਲੀ ਵਿਧਾਇਕਾਂ ਖਿਲਾਫ ਸ਼ਿਕਾਇਤ ਕੀਤੀ ਸੀ। ਪਿਛਲੇ ਦਿਨੀਂ ਇਸ ਮਾਮਲੇ ਨੂੂੰ ਲੈ ਕੇ ਹਰਿਆਣਾ ਵਿਧਾਨ ਸਭਾ ਵਿਚ ਨਿੰਦਾ ਮਤਾ ਵੀ ਪਾਸ ਕੀਤਾ ਗਿਆ ਸੀ। ਧਿਆਨ ਰਹੇ ਕਿ ਪਿਛਲੇ ਦਿਨੀਂ ਕਿਸਾਨੀ ਮਾਮਲਿਆਂ ਨੂੰ ਲੈ ਕੇ ਅਕਾਲੀ ਵਿਧਾਇਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਕਾਲੀਆਂ ਝੰਡੀਆ ਵੀ ਵਿਖਾਈਆਂ ਸਨ।

RELATED ARTICLES
POPULAR POSTS