13.8 C
Toronto
Sunday, September 20, 2026
spot_img
Homeਪੰਜਾਬਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਏ ਨੂੰ ਹੋ ਗਿਆ ਇਕ ਸਾਲ

ਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਏ ਨੂੰ ਹੋ ਗਿਆ ਇਕ ਸਾਲ

ਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਏ ਨੂੰ ਹੋ ਗਿਆ ਇਕ ਸਾਲਗਿਆਨੀ ਹਰਪ੍ਰੀਤ ਸਿੰਘ ਨੇ ਲਾਂਘਾ ਖੋਲ੍ਹਣ ਦੀ ਫਿਰ ਕੀਤੀ ਮੰਗ
ਤਲਵੰਡੀ ਸਾਬੋ/ਬਿਊਰੋ ਨਿਊਜ਼
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋਏ ਨੂੰ ਇਕ ਸਾਲ ਹੋ ਚੁੱਕਾ ਹੈ। ਇਸਦੇ ਚੱਲਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਖੋਲ੍ਹਿਆ ਜਾਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਹੋਰਾਂ ਕਿਹਾ ਕਿ ਕਰੋਨਾ ਮਹਾਂਮਾਰੀ ਨੂੰ ਦੇਖਦਿਆਂ ਸਰਕਾਰ ਨੇ 16 ਮਾਰਚ 2020 ਨੂੰ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਸੰਗਤਾਂ ਲਈ ਬੰਦ ਕਰ ਦਿੱਤਾ ਸੀ। ਫੇਰ ਕਰੋਨਾ ਦੇ ਠੰਢੇ ਪੈਣ ਦੇ ਨਾਲ ਹੀ ਕੁੱਝ ਮਹੀਨਿਆਂ ਉਪਰੰਤ ਪਾਕਿਸਤਾਨ ਸਰਕਾਰ ਨੇ ਤਾਂ ਕਾਰੀਡੋਰ ਖੋਲ੍ਹਣ ਦਾ ਐਲਾਨ ਕਰ ਦਿੱਤਾ ਪਰ ਭਾਰਤ ਸਰਕਾਰ ਨੇ ਲਾਂਘੇ ਨੂੰ ਖੋਲ੍ਹਣ ਦਾ ਯਤਨ ਨਹੀਂ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਜਦੋਂ ਸਮੁੱਚੇ ਦੇਸ਼ ਅੰਦਰ ਧਾਰਮਿਕ ਅਸਥਾਨ ਖੁੱਲ੍ਹ ਗਏ ਹਨ ਅਤੇ ਦੇਸ਼ ਦੇ ਲੋਕ ਆਪੋ-ਆਪਣੇ ਧਰਮਾਂ ਅਨੁਸਾਰ ਆਪਣੇ ਤਿਉਹਾਰ ਵੀ ਮਨਾ ਰਹੇ ਹਨ ਤਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਸਰਕਾਰ ਨੂੰ ਖ਼ੋਲ ਦੇਣਾ ਚਾਹੀਦਾ ਹੈ।

RELATED ARTICLES
POPULAR POSTS