ਕੈਪਟਨ ਅਮਰਿੰਦਰ ਬੋਲੇ – ਕੇਂਦਰ ਆਪਣੀ ਟੀਕਾਕਰਨ ਰਣਨੀਤੀ ‘ਤੇ ਨਜ਼ਰਸਾਨੀ ਕਰੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਕਈ ਸੂਬਿਆਂ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁੱਖ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਸਾਰੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਸਾਨੂੰ ਵੈਕਸੀਨੇਸ਼ਨ ਵਧਾਉਣ ‘ਤੇ ਜ਼ੋਰ ਦੇਣਾ ਹੋਵੇਗਾ। ਮੋਦੀ ਨੇ ਇਹ ਵੀ ਕਿਹਾ ਕਿ ਇਸ ਗੱਲ ਦਾ ਵੀ ਧਿਆਨ ਰੱਖਿਆ ਜਾਵੇ ਕਿ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਨਾ ਬਣੇ। ਇਸੇ ਦੌਰਾਨ ਪੰਜਾਬ ਵਿਚ ਵਧ ਰਹੇ ਕਰੋਨਾ ਵਾਇਰਸ ਮਾਮਲਿਆਂ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਨੂੰ ਆਪਣੀ ਕੋਵਿਡ-19 ਟੀਕਾਕਰਨ ਰਣਨੀਤੀ ਦੀ ਸਮੀਖਿਆ ਕਰਨ ਅਤੇ ਚੋਣਵੇਂ ਖੇਤਰਾਂ ਵਿਚ ਹਰ ਉਮਰ ਵਰਗ ਨੂੰ ਟੀਕੇ ਲਗਾਉਣ ਦੀ ਅਪੀਲ ਕੀਤੀ। ਕਰੋਨਾ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਆਨ ਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਅਦਾਲਤਾਂ ਨੂੰ ਜਲਦ ਖੋਲ੍ਹਣ ਦੀ ਵੀ ਮੰਗ ਕੀਤੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …