ਖੁਦਕੁਸ਼ੀ ਕਰਨ ਦਾ ਖਦਸ਼ਾ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਸਵਰੂਪ ਸ਼ਰਮਾ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ। ਇਹ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਸੰਸਦ ਮੈਂਬਰ ਨੇ ਖੁਦਕੁਸ਼ੀ ਕੀਤੀ ਹੈ। ਇਹ ਘਟਨਾ ਰਾਮ ਸਵਰੂਪ ਦੀ ਦਿੱਲੀ ਸਥਿਤ ਰਿਹਾਇਸ਼ ਸਥਾਨ ਦੀ ਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮ ਸਵਰੂਪ ਕਾਫੀ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ। ਪੁਲਿਸ ਨੇ ਦੱਸਿਆ ਕਿ ਸੰਸਦ ਮੈਂਬਰ ਦੀ ਲਾਸ਼ ਨਵੀਂ ਦਿੱਲੀ ਸਥਿਤ ਸਰਕਾਰੀ ਰਿਹਾਇਸ਼ ਵਿੱਚ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …