ਕਿਹਾ -ਨਵਜੋਤ ਸਿੰਘ ਸਿੱਧੂ ਨੇ ਪੰਜਾਬ ਲਈ ਕਈ ਅਹੁਦੇ ਠੁਕਰਾਏ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜੱਟ ਮਹਾਂਸਭਾ ਦੇ ਪੰਜਾਬ ਵੂਮੈਨ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸਦਾ ਐਲਾਨ ਅੱਜ ਸਭਾ ਦੇ ਪੰਜਾਬ ਤੋਂ ਪ੍ਰਧਾਨ ਹਰਪਾਲ ਸਿੰਘ ਵੱਲੋਂ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਜੱਟ ਮਹਾਸਭਾ ਦੇ ਕੌਮੀ ਪ੍ਰਧਾਨ ਹਨ। ਇਸ ਸਬੰਧੀ ਹਰਪਾਲ ਸਿੰਘ ਨੇ ਕਿਹਾ ਪਿਛਲੇ 4-5 ਸਾਲਾ ਵਿੱਚ ਕੈਪਟਨ ਅਮਰਿੰਦਰ ਕਿਤੇ ਵੀ ਦਿਖਾਈ ਨਹੀਂ ਦਿੱਤੇ। ਉਹਨਾਂ ਕਿਹਾ ਕਿ ਜੱਟ ਮਹਾਸਭਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰਦੀ ਹੈ। ਇਸੇ ਦੌਰਾਨ ਡਾ. ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਪੰਜਾਬ ਦਾ ਭਲਾ ਚਾਹੁੰਦੇ ਹਨ ਅਤੇ ਉਨ੍ਹਾਂ ਪੰਜਾਬ ਦੀ ਖਾਤਰ ਕਈ ਅਹੁਦੇ ਛੱਡ ਦਿੱਤੇ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …