15.7 C
Toronto
Monday, June 29, 2026
spot_img
Homeਪੰਜਾਬਸੁਖਬੀਰ ਬਾਦਲ ਦੀ ਸਿਹਤ ਵਿਗੜੀ

ਸੁਖਬੀਰ ਬਾਦਲ ਦੀ ਸਿਹਤ ਵਿਗੜੀ

ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ‘ਚ ਕੀਤਾ ਗਿਆ ਸ਼ਿਫਟ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਲੰਘੇ ਕੱਲ੍ਹ ਪਾਜ਼ੇਟਿਵ ਆਈ ਸੀ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ ਅਤੇ ਆਪਣੀ ਸਿਹਤ ਠੀਕ ਹੋਣ ਦੀ ਜਾਣਕਾਰੀ ਦਿੱਤੀ ਸੀ। ਸੁਖਬੀਰ ਨੂੰ ਇਲਾਜ ਲਈ ਮੋਹਾਲੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਪਰ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਨਹੀਂ ਹੋਇਆ। ਹੁਣ ਸੁਖਬੀਰ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲੇਗਾ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਬਿਗਲ ਵਜਾ ਦਿੱਤਾ ਹੈ। ਉਨ੍ਹਾਂ ਪਿਛਲੇ ਦਿਨੀਂ ਰੈਲੀ ਦੌਰਾਨ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ ਜਲਾਲਾਬਾਦ ‘ਚ ਕੀਤੀ ਰੈਲੀ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਜਲਾਲਾਬਾਦ ਤੋਂ ਹੀ ਚੋਣ ਲੜਨਗੇ।

RELATED ARTICLES
POPULAR POSTS