25 C
Toronto
Friday, June 5, 2026
spot_img
Homeਪੰਜਾਬਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਮਈ ਨੂੰ ਖੁੱਲ੍ਹਣਗੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਮਈ ਨੂੰ ਖੁੱਲ੍ਹਣਗੇ

ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਕਿਵਾੜ 10 ਮਈ ਨੂੰ ਖੁੱਲ੍ਹਣਗੇ। ਇਹ ਜਾਣਕਾਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ ਹੈ। ਉਨ੍ਰਾਂ ਦੱਸਿਆ ਕਿ ਮੈਨੇਜਮੈਂਟ ਟਰੱਸਟ ਦੀ ਹੋਈ ਮੀਟਿੰਗ ਦੌਰਾਨ ਟਰੱਸਟ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਸਾਲ 2021 ਦੀ ਯਾਤਰਾ ਲਈ ਹੇਮਕੁੰਟ ਸਾਹਿਬ ਦੇ ਕਿਵਾੜ 10 ਮਈ ਨੂੰ ਖੋਲ੍ਹੇ ਜਾਣਗੇ। ਜਦਕਿ ਇਸ ਤੋਂ ਪਹਿਲਾਂ ਇਹ ਯਾਤਰਾ ਹਰ ਸਾਲ ਇਕ ਜੂਨ ਨੂੰ ਸ਼ੁਰੂ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਿਸ਼ਵ ਵਿਆਪੀ ਸੰਕਟ ਕਰੋਨਾ ਕਾਰਨ ਪ੍ਰਭਾਵਿਤ ਹੋਈ ਸੀ। ਇਸ ਤੋਂ ਪਹਿਲਾਂ ਨਰਿੰਦਰਜੀਤ ਸਿੰਘ ਬਿੰਦਰਾ ਨੇ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਉੱਤਰਾਖੰਡ ਦੇ ਨਵੇਂ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨਾਲ ਮੁਲਾਕਾਤ ਵੀ ਕੀਤੀ।

RELATED ARTICLES
POPULAR POSTS