Breaking News
Home / ਪੰਜਾਬ / ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਲਈ ਪੰਜਾਬ ‘ਚ ਹੋਣ ਲੱਗੀਆਂ ਤਿਆਰੀਆਂ

ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਲਈ ਪੰਜਾਬ ‘ਚ ਹੋਣ ਲੱਗੀਆਂ ਤਿਆਰੀਆਂ

23 ਮਾਰਚ ਨੂੰ ਟਿੱਕਰੀ ਬਾਰਡਰ ‘ਤੇ ਹੋਣਗੇ ਭਗਤ ਸਿੰਘ ਸਬੰਧੀ ਸਮਾਗਮ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਉਣ ਅਤੇ 26 ਮਾਰਚ ਨੂੰ ਭਾਰਤ ਬੰਦ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸਮਾਗਮਾਂ ਦੀ ਤਿਆਰੀ ਲਈ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਵਿਚ ਕਈ ਥਾਈਂ ਪ੍ਰਦਰਸ਼ਨ ਕੀਤੇ ਗਏ। ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਦਾ ਕਹਿਣਾ ਸੀ ਕਿ ਕਿਸਾਨੀ ਸੰਘਰਸ਼ ਵਿੱਚ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 23 ਮਾਰਚ ਨੂੰ ਟਿੱਕਰੀ ਬਾਰਡਰ ‘ਤੇ ਹੋਣ ਵਾਲੇ ਭਗਤ ਸਿੰਘ ਸਬੰਧੀ ਸਮਾਗਮਾਂ ਵਿੱਚ ਵੱਡੀ ਗਿਣਤੀ ਵਿਚ ਨੌਜਵਾਨ ਹਿੱਸਾ ਲੈਣਗੇ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …