ਰਵਨੀਤ ਬਿੱਟੂ ਬੋਲੇ – ਜੇ ਪੰਜਾਬ ਦੇ ਹਾਲਾਤ ਖਰਾਬ ਹੋਏ ਤਾਂ ਦੇਸ਼ ਨੂੰ ਹੋਵੇਗਾ ਨੁਕਸਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਵਿੱਚ ਆਈ ਖੜੋਤ ਨੂੰ ਤੋੜਨ ਲਈ ਪਹਿਲ ਕਰਨ। ਉਨ੍ਹਾਂ ਸਦਨ ਵਿਚ ਦਾਅਵਾ ਕੀਤਾ ਕਿ ਜੇ ਪੰਜਾਬ ਵਿਚ ਹਾਲਾਤ ਫਿਰ ਵਿਗੜਦੇ ਹਨ ਤਾਂ ਇਹ ਦੇਸ਼ ਲਈ ਨੁਕਸਾਨਦੇਹ ਹੋਵੇਗਾ। ਜ਼ਿਕਰਯੋਗ ਹੈ ਕਿ ਮੌਜੂਦਾ ਬਜਟ ਸੈਸ਼ਨ ਲਈ ਬਿੱਟੂ ਨੂੰ ਲੋਕ ਸਭਾ ਵਿੱਚ ਕਾਂਗਰਸ ਦਾ ਨੇਤਾ ਬਣਾਇਆ ਗਿਆ ਹੈ। ਉਨ੍ਹਾਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦਾ ਹਵਾਲਾ ਦਿੱਤਾ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਤੁਸੀਂ ਹੀ ਸਾਰਿਆਂ ਨੂੰ ਬੁਲਾ ਕੇ ਮਾਮਲੇ ਵਿੱਚ ਪਹਿਲ ਕਰ ਸਕਦੇ ਹੋ ਅਤੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਬੁਲਾਓ। ਉਨ੍ਹਾਂ ਕਿਹਾ ਕਿ ਕਿਰਪਾ ਕਰਕੇ ਕਿਸਾਨਾਂ ਦੀ ਗੱਲ ਸੁਣੀ ਜਾਵੇ।
Check Also
ਦਿੱਲੀ ਹਾਈਕੋਰਟ ਦੇ ਜੱਜ ਦੇ ਬੰਗਲੇ ‘ਚੋਂ ਮਿਲਿਆ ਭਾਰੀ ਕੈਸ਼
ਨਵੀਂ ਦਿੱਲੀ : ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੇ ਘਰ ‘ਚੋਂ ਵੱਡੀ ਮਾਤਰਾ …