ਯੂਥ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਦੇ ਪੋਸਟਰਾਂ ‘ਤੇ ਸਿਆਹੀ ਸੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖਿਲਾਫ ਚੰਡੀਗੜ੍ਹ ਦੇ ਪੈਟਰੋਲ ਪੰਪਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੱਗੇ ਪੋਸਟਰਾਂ ‘ਤੇ ਸਿਆਹੀ ਸੁੱਟ ਦਿੱਤੀ। ਇਹ ਸਿਆਹੀ ਸ਼ਹਿਰ ਦੇ ਸੈਕਟਰ- 22, 33, 34, 46 ਅਤੇ ਰਾਮ ਦਰਬਾਰ ਦੇ ਪੈਟਰੋਲ ਪੰਪਾਂ ‘ਤੇ ਲੱਗੇ ਪੋਸਟਰਾਂ ‘ਤੇ ਸੁੱਟੀ ਗਈ। ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ ਤਾਂ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਮੁੱਲ ਕਿਉਂ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾ ਮਹਿੰਗਾਈ ‘ਤੇ ਨੱਥ ਪਾ ਰਹੀ ਹੈ ਅਤੇ ਨਾ ਚੋਣਾਂ ਵਿੱਚ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਯੂਥ ਕਾਂਗਰਸ ਆਗੂਆਂ ਨੇ ਪੈਟਰੋਲ ਪੰਪਾਂ ਉਤੇ ‘ਮਹਿੰਗਾਈ ਦੀ ਮਾਰ, ਮੋਦੀ ਸਰਕਾਰ ਜ਼ਿੰਮੇਵਾਰ’ ਦੇ ਪੋਸਟਰ ਵੀ ਚਿਪਕਾ ਦਿੱਤੇ ਹਨ।
Check Also
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ
ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ …