ਅਦਾਕਾਰ ਅਰੁਣ ਗੋਵਿਲ ਭਾਜਪਾ ਵਿੱਚ ਹੋਏ ਸ਼ਾਮਲ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਵਿਚ ਆਉਂਦੀ 27 ਮਾਰਚ ਨੂੰ ਵਿਧਾਨ ਸਭਾ ਲਈ ਪਹਿਲੇ ਗੇੜ ਦੀਆਂ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ‘ਤੇ ਹਨ। ਇਸਦੇ ਚੱਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਮਿਦਨਾਪੁਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਪੈਸੇ ਦੀ ਵਰਤੋਂ ਵਿਧਾਇਕਾਂ ਨੂੰ ਖਰੀਦਣ ਲਈ ਕਰਦੀ ਹੈ ਅਤੇ ਅਸੀਂ ਲੋਕਾਂ ਦੀ ਭਲਾਈ ਲਈ ਪੈਸਾ ਖਰਚ ਕਰ ਰਹੇ ਹਾਂ। ਉਧਰ ਦੂਜੇ ਪਾਸੇ ਰਾਮਾਨੰਦ ਸਾਗਰ ਦੇ ਸੀਰੀਅਲ ‘ਰਮਾਇਣ’ ਵਿਚ ਭਗਵਾਨ ਰਾਮ ਦੀ ਭੂਮਿਕਾ ਨਿਭਾ ਕੇ ਦੇਸ਼ ਦੇ ਹਰ ਘਰ ਵਿਚ ਮਸ਼ਹੂਰ ਹੋਏ ਅਭਿਨੇਤਾ ਅਰੁਣ ਗੋਵਿਲ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ।
Check Also
ਰਾਹੁਲ ਗਾਂਧੀ ਨੇ ਸੰਸਦ ’ਚ ਨਾ ਬੋਲਣ ਦੇਣ ਦਾ ਲਗਾਇਆ ਗੰਭੀਰ ਆਰੋਪ
ਕਿਹਾ : ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਨਹੀਂ ਦਿੱਤਾ ਜਾਂਦਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ …