10 ਲੱਖ ਰੁਪਏ ਦਾ ਕਰਜ਼ਈ ਸੀ ਮ੍ਰਿਤਕ ਕਾਕਾ ਸਿੰਘ
ਮਾਨਸਾ/ਬਿਊਰੋ ਨਿਊਜ਼
ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿਖੇ 35 ਸਾਲਾ ਕਿਸਾਨ ਵੱਲੋਂ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਾਕਾ ਸਿੰਘ ਕੋਲ ਜ਼ਮੀਨ ਥੋੜ੍ਹੀ ਹੋਣ ਕਰਕੇ ਉਹ ਠੇਕੇ ‘ਤੇ ਜ਼ਮੀਨ ਲੈ ਕੇ ਖੇਤੀ ਕਰਦਾ ਸੀ। ਕਾਕਾ ਸਿੰਘ ਸਿਰ ਨਿੱਜੀ ਅਤੇ ਸਰਕਾਰੀ ਬੈਂਕਾਂ ਦਾ ਤਕਰੀਬਨ 10 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਰਕੇ ਪਰੇਸ਼ਾਨੀ ਦੇ ਚੱਲਦਿਆਂ ਉਸਨੇ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ, 2 ਲੜਕੀਆਂ ਅਤੇ ਇੱਕ ਲੜਕਾ ਛੱਡ ਗਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …