ਚਾਰ ਵਿਅਕਤੀਆਂ ਦੀ ਹੋਈ ਮੌਤ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ਤੇ ਪਿੰਡ ਭਲਾਈਆਣਾ ਵਿਖੇ ਅੱਜ ਸਵੇਰੇ ਕਰੀਬ ਸਾਢੇ 8 ਵਜੇ ਇਕ ਕਾਰ ਦਰੱਖਤ ਵਿਚ ਜਾ ਵੱਜੀ। ਇਸ ਭਿਆਨਕ ਸੜਕ ਹਾਦਸੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਚਾਰੇ ਵਿਅਕਤੀ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਸਨ ਅਤੇ ਇਨ੍ਹਾਂ ਵਿਚ ਪਤੀ-ਪਤਨੀ, ਮ੍ਰਿਤਕ ਦੀ ਭੈਣ ਅਤੇ ਭਾਣਜਾ ਸ਼ਾਮਲ ਹੈ। ਇਹ ਦਵਾਈ ਲੈਣ ਲਈ ਸ੍ਰੀ ਮੁਕਤਸਰ ਸਾਹਿਬ ਜਾ ਰਹੇ ਸਨ ਅਤੇ ਰਸਤੇ ਵਿਚ ਹੀ ਇਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ੍ਰੀ ਮੁਕਤਸਰ ਸਾਹਿਬ ਨੇੜੇ ਕਾਰ ਦਰੱਖਤ ‘ਚ ਵੱਜੀ
RELATED ARTICLES

