11.2 C
Toronto
Thursday, March 12, 2026
spot_img
Homeਪੰਜਾਬਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਪਹੁੰਚਣ ਵਾਲੀ ਸੰਗਤ...

ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਪਹੁੰਚਣ ਵਾਲੀ ਸੰਗਤ ਲਈ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ

ਡੀਸੀ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਦਿੱਤੀ ਜਾਣਕਾਰੀ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਹੋਲਾ ਮਹੱਲਾ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਪਹੁੰਚਣ ਵਾਲੀ ਸੰਗਤ ਲਈ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲਿਆਉਣੀ ਪ੍ਰਸ਼ਾਸਨ ਵੱਲੋਂ ਲਾਜ਼ਮੀ ਕਰ ਦਿੱਤੀ ਗਈ ਹੈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਮੇਲਾ ਖੇਤਰ ਵਿੱਚ ਉਸੇ ਸ਼ਰਧਾਲੂ ਨੂੰ ਦਾਖਲਾ ਮਿਲੇਗਾ, ਜਿਸ ਕੋਲ 72 ਘੰਟਿਆਂ ਵਿੱਚ ਕਰਵਾਏ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਹੋਵੇਗੀ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਖੁਦ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਸਮੁੱਚੀ ਸੰਗਤ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੁਕਮਾਂ ਦੀ ਤਾਮੀਲ ਜ਼ਰੂਰ ਕਰਨ।

RELATED ARTICLES
POPULAR POSTS