-2.8 C
Toronto
Friday, March 27, 2026
spot_img
Homeਪੰਜਾਬਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਕੀਤੀ ਸਖਤੀ

ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਕੀਤੀ ਸਖਤੀ

9 ਜ਼ਿਲ੍ਹਿਆਂ ‘ਚ ਰਾਤ ਦੇ ਕਰਫਿਊ ਦਾ ਸਮਾਂ ਵਧਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਹੀ ਜਾ ਰਹੇ ਹਨ, ਜਿਸਦੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ 9 ਜ਼ਿਲ੍ਹਿਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਦਿੱਤਾ ਹੈ। ਇਹ ਕਰਫਿਊ ਅੱਜ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਪਹਿਲਾਂ ਇਸ ਕਰਫਿਊ ਦਾ ਸਮਾਂ ਰਾਤ 11 ਵਜੇ ਤੋਂ ਸਵੇਰੇ 5 ਪੰਜ ਤੱਕ ਦਾ ਸੀ। ਜਿਨ੍ਹਾਂ ਜ਼ਿਲ੍ਹਿਆਂ ਵਿਚ ਕਰਫਿਊ ਦਾ ਸਮਾਂ ਵਧਾਇਆ ਗਿਆ ਹੈ, ਉਨ੍ਹਾਂ ਵਿਚ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਰੋਪੜ ਸ਼ਾਮਲ ਹੈ। ਧਿਆਨ ਰਹੇ ਕਿ ਅੱਜ ਜਲੰਧਰ ਵਿਚ 510 ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਅਤੇ 5 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।

RELATED ARTICLES

POPULAR POSTS