Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਗਿਣਾਈਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ

ਕੈਪਟਨ ਅਮਰਿੰਦਰ ਨੇ ਗਿਣਾਈਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ

ਕਿਹਾ – ਨਵਜੋਤ ਸਿੱਧੂ ਛੇਤੀ ਪੰਜਾਬ ਸਰਕਾਰ ਦਾ ਹਿੱਸਾ ਬਣੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ‘ਚ ਕਾਂਗਰਸ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਪ੍ਰਾਪਤੀਆਂ ਗਿਣਾਈਆਂ। ਕੈਪਟਨ ਨੇ ਕਿਹਾ ਕਿ ਚੋਣਾਂ ਬੈਲਟ ਪੇਪਰ ਨਾਲ ਹੋਣੀਆਂ ਚਾਹੀਦੀਆਂ ਹਨ, ਕਿਉਂਕਿ ਈਵੀਐਮ ਵਿਚ ਗੜਬੜੀ ਹੋਣ ਦੀਆਂ ਸੰਭਾਵਨਾਵਾਂ ਜ਼ਿਆਦਾ ਹਨ। ਕੈਪਟਨ ਨੇ ਇਹ ਵੀ ਕਿਹਾ ਕਿ ਅਸੀਂ ਪੰਜਾਬ ਵਿਚ ਡਰੱਗ ਮਾਫੀਆ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਸੈਕਟਰ ਵਿਚ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ। ਅਮਰਿੰਦਰ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਛੇਤੀ ਹੀ ਸਰਕਾਰ ਦਾ ਹਿੱਸਾ ਬਣੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਿਚਲਾ ਹਰ ਵਿਅਕਤੀ ਚਾਹੁੰਦਾ ਹੈ ਕਿ ਸਿੱਧੂ ਸਰਕਾਰ ਦਾ ਹਿੱਸਾ ਬਣੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਦੋਵਾਂ ਦੀ ਲੰਘੇ ਕੱਲ੍ਹ ਬੜੀ ਵਧੀਆ ਮੀਟਿੰਗ ਰਹੀ ਤੇ ਸਿੱਧੂ ਨੇ ਸਰਕਾਰ ਵਿੱਚ ਸ਼ਾਮਲ ਹੋਣ ਲਈ ਫ਼ੈਸਲਾ ਕਰਨ ਵਾਸਤੇ ਸਮਾਂ ਮੰਗਿਆ ਹੈ।

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …