ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸੀ ਸਿੱਖ ਨੌਜਵਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹਾ ਹਿੰਸਾ ਮਾਮਲੇ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਤਿਹਾੜ ਜੇਲ੍ਹ ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਰਣਜੀਤ ਸਿੰਘ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਸ ਤੋਂ ਪਹਿਲਾਂ ਰਾਜਾਸਾਂਸੀ ਹਵਾਈ ਅੱਡੇ ‘ਤੇ ਇਨ੍ਹਾਂ ਦਾ ਭਰਵਾਂ ਸਵਾਗਤ ਵੀ ਕੀਤਾ ਗਿਆ। ਧਿਆਨ ਰਹੇ ਕਿ ਕਿਸਾਨੀ ਅੰਦੋਲਨ ਅੱਜ ਸਿਖਰਾਂ ‘ਤੇ ਹੈ। ਇਸ ਦੌਰਾਨ ਵੱਡੇ ਪੱਧਰ ‘ਤੇ ਪੁਲਿਸ ਨੇ ਨੌਜਵਾਨਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ ਅਤੇ ਜਿਨ੍ਹਾਂ ਨੂੰ ਰਿਹਾਅ ਕਰਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …