Breaking News
Home / ਹਫ਼ਤਾਵਾਰੀ ਫੇਰੀ / ਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਏ ਨੂੰ ਹੋ ਗਿਆ ਇਕ ਸਾਲ

ਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਏ ਨੂੰ ਹੋ ਗਿਆ ਇਕ ਸਾਲ

ਲਾਂਘਾ ਨਾ ਖੋਲ੍ਹਣਾ ਮੋਦੀ ਸਰਕਾਰ ਦੀ ਮਾੜੀ ਨੀਅਤ ਦੀ ਨਿਸ਼ਾਨੀ : ਗਿਆਨੀ ਹਰਪ੍ਰੀਤ ਸਿੰਘ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋਏ ਨੂੰ ਇਕ ਸਾਲ ਹੋ ਚੁੱਕਾ ਹੈ। ਇਸਦੇ ਚੱਲਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਖੋਲ੍ਹਿਆ ਜਾਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਹੋਰਾਂ ਕਿਹਾ ਕਿ ਕਰੋਨਾ ਮਹਾਂਮਾਰੀ ਨੂੰ ਦੇਖਦਿਆਂ ਸਰਕਾਰ ਨੇ 16 ਮਾਰਚ 2020 ਨੂੰ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਸੰਗਤਾਂ ਲਈ ਬੰਦ ਕਰ ਦਿੱਤਾ ਸੀ। ਫੇਰ ਕਰੋਨਾ ਦੇ ਠੰਢੇ ਪੈਣ ਦੇ ਨਾਲ ਹੀ ਕੁੱਝ ਮਹੀਨਿਆਂ ਉਪਰੰਤ ਪਾਕਿਸਤਾਨ ਸਰਕਾਰ ਨੇ ਤਾਂ ਕਾਰੀਡੋਰ ਖੋਲ੍ਹਣ ਦਾ ਐਲਾਨ ਕਰ ਦਿੱਤਾ ਪਰ ਭਾਰਤ ਸਰਕਾਰ ਨੇ ਲਾਂਘੇ ਨੂੰ ਖੋਲ੍ਹਣ ਦਾ ਯਤਨ ਨਹੀਂ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਜਦੋਂ ਸਮੁੱਚੇ ਦੇਸ਼ ਅੰਦਰ ਧਾਰਮਿਕ ਅਸਥਾਨ ਖੁੱਲ੍ਹ ਗਏ ਹਨ ਅਤੇ ਦੇਸ਼ ਦੇ ਲੋਕ ਆਪੋ-ਆਪਣੇ ਧਰਮਾਂ ਅਨੁਸਾਰ ਆਪਣੇ ਤਿਉਹਾਰ ਵੀ ਮਨਾ ਰਹੇ ਹਨ ਤਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਸਰਕਾਰ ਨੂੰ ਖ਼ੋਲ ਦੇਣਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੋਲ੍ਹਣਾ ਕੇਂਦਰ ਦੀ ਮੋਦੀ ਸਰਕਾਰ ਦੀ ਮਾੜੀ ਨੀਅਤ ਦੀ ਨਿਸ਼ਾਨੀ ਹੈ। ਜਥੇਦਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ ਕਰਦਿਆਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਦੇ ਨਿਯਮਾਂ ਮੁਤਾਬਕ ਰੋਜ਼ਾਨਾ 50-100 ਸਿੱਖਾਂ ਨੂੰ ਹੀ ਦਰਸ਼ਨਾਂ ਦੀ ਇਜਾਜ਼ਤ ਦੇ ਦਿੱਤੀ ਜਾਵੇ ਪਰ ਲਾਂਘਾ ਜ਼ਰੂਰ ਖੁੱਲ੍ਹੇ ਤਾਂ ਜੋ ਸਿੱਖ ਪਾਵਨ ਅਸਥਾਨ ਦੇ ਦਰਸ਼ਨ ਦੀਦਾਰ ਕਰ ਸਕਣ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …