ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਦੀ ਖਾਤਰ ਉਨ੍ਹਾਂ ਦੇ ਪਤੀ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਦਾ ਵੀ ਸਾਥ ਛੱਡ ਦਿੱਤਾ, ਨਹੀਂ ਤਾਂ ਉਹ ਅੱਜ ਕੇਂਦਰੀ ਮੰਤਰੀ ਹੁੰਦੇ। ਉਨ੍ਹਾਂ ਕਿਹਾ ਕਿ ਸਿੱਧੂ ਪੰਜਾਬ ਦਾ ਭਲਾ ਚਾਹੁੰਦੇ ਹਨ ਅਤੇ ਉਨ੍ਹਾਂ ਪੰਜਾਬ ਦੀ ਖਾਤਰ ਕਈ ਅਹੁਦੇ ਛੱਡ ਦਿੱਤੇ। ਜ਼ਿਕਰਯੋਗ ਹੈ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜਾਟ ਮਹਾਂਸਭਾ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਹਾਂਸਭਾ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਤੇ ਰਾਸ਼ਟਰੀ ਉਪ ਪ੍ਰਧਾਨ ਹਰਪਾਲ ਸਿੰਘ ਨੇ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਵਿਚ ਇਹ ਅੇਲਾਨ ਕੀਤਾ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਆਲ ਇੰਡੀਆ ਜਾਟ ਮਹਾਂਸਭਾ ਦੇ ਰਾਸ਼ਟਰੀ ਪ੍ਰਧਾਨ ਹਨ। ਇਸ ਸਬੰਧੀ ਹਰਪਾਲ ਸਿੰਘ ਨੇ ਕਿਹਾ ਪਿਛਲੇ 4-5 ਸਾਲਾਂ ਵਿੱਚ ਕੈਪਟਨ ਅਮਰਿੰਦਰ ਕਿਤੇ ਵੀ ਦਿਖਾਈ ਨਹੀਂ ਦਿੱਤੇ। ਉਹਨਾਂ ਕਿਹਾ ਕਿ ਜਾਟ ਮਹਾਸਭਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰਦੀ ਹੈ।
Check Also
ਟਰੂਡੋ ਸਰਕਾਰ ਦੇ ਮੰਤਰੀ ਚੋਣਾਂ ਲੜਨ ਤੋਂ ਕਿਨਾਰਾ ਕਰਨ ਲੱਗੇ
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਮੁੜ ਅਧਿਆਪਨ ਕਿੱਤੇ ਨਾਲ ਜੁੜਨ ਦੀ ਇੱਛਾ ਜਤਾਈ ਓਟਵਾ/ਬਿਊਰੋ ਨਿਊਜ਼ …