ਜੰਤਰ ਮੰਤਰ ‘ਤੇ ਚੱਲ ਰਹੇ ਧਰਨੇ ਨੂੰ ਹੋਏ 100 ਦਿਨ
ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨੇ ਉਤੇ ਬੈਠੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਮਿਲੇ ਅਤੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਪ੍ਰਤੀ ਅਪਣਾਈ ਜਾ ਰਹੀ ਨੀਤੀ ਦੀ ਵੀ ਆਲੋਚਨਾ ਕੀਤੀ। ਧਰਨੇ ‘ਤੇ ਸੰਸਦ ਮੈਂਬਰ ਪ੍ਰਨੀਤ ਕੌਰ, ਗੁਰਜੀਤ ਸਿੰਘ ਔਜਲਾ, ਜਸਵੀਰ ਸਿੰਘ ਡਿੰਪਾ, ਮੁਹੰਮਦ ਸਦੀਕ, ਡਾ. ਅਮਰ ਸਿੰਘ ਬੈਠੇ ਹਨ। ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਰਾਜਪਾਲ ਪਾਲ, ਰਾਜਪਾਲ ਅਤੇ ਕਾਂਗਰਸ ਦੇ ਕੌਮੀ ਜੁਆਇੰਟ ਸਕੱਤਰ ਹਰੀਪਾਲ ਰਾਵਤ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਜੰਤਰ ਮੰਤਰ ‘ਤੇ ਕਾਂਗਰਸੀ ਆਗੂਆਂ ਦੇ ਧਰਨੇ ਨੂੰ 100 ਤੋਂ ਜ਼ਿਆਦਾ ਦਿਨ ਹੋ ਗਏ ਹਨ।
Check Also
ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਕੋਲੋਂ ਮੰਗਿਆ ਜਵਾਬ
ਦਿੱਲੀ ’ਚ ਸ਼ਰਾਬ ਨੀਤੀ ਘੁਟਾਲੇ ਨਾਲ ਜੁੜਿਆ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ …