Breaking News
Home / ਭਾਰਤ / ਕਿਸਾਨਾਂ ਦੇ ਹੱਕ ‘ਚ ਮੇਘਾਲਿਆ ਦੇ ਰਾਜਪਾਲ ਨੇ ਬੁਲੰਦ ਕੀਤੀ ਅਵਾਜ਼

ਕਿਸਾਨਾਂ ਦੇ ਹੱਕ ‘ਚ ਮੇਘਾਲਿਆ ਦੇ ਰਾਜਪਾਲ ਨੇ ਬੁਲੰਦ ਕੀਤੀ ਅਵਾਜ਼

ਕਿਹਾ – ਐਮ ਐਸ ਪੀ ਨੂੰ ਵੀ ਯਕੀਨੀ ਬਣਾਇਆ ਜਾਵੇ
ਨਵੀਂ ਦਿੱਲੀ : ਪੰਜਾਬ ਦੀਆਂ ਬਰੂਹਾਂ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਦੇਸ਼ ਵਿਆਪੀ ਰੂਪ ਧਾਰਨ ਕਰ ਚੁੱਕਿਆ ਹੈ। ਇਸੇ ਦਰਮਿਆਨ ਹੁਣ ਮੇਘਾਲਿਆ ਦੇ ਰਾਜਪਾਲ ਵਲੋਂ ਵੀ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕੀਤੀ ਗਈ ਹੈ। ਰਾਜਪਾਲ ਸੱਤਿਆਪਾਲ ਮਲਿਕ ਦਾ ਕਹਿਣਾ ਹੈ ਕਿ ਪੰਜਾਬੀਆਂ ਨੂੰ ਅਪਮਾਨਿਤ ਕਰਕੇ ਖਾਲੀ ਹੱਥ ਨਾ ਭੇਜਣਾ। ਇੱਥੇ ਹੀ ਬਸ ਨਹੀਂ ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਸ ਦੇਸ਼ ਦੇ ਜਵਾਨ ਅਤੇ ਕਿਸਾਨ ਨਾਲ ਇਨਸਾਫ਼ ਨਹੀਂ ਹੁੰਦਾ ਉਸ ਦੇਸ਼ ਨੂੰ ਤਬਾਹ ਹੋਣ ਤੋਂ ਕੋਈ ਨਹੀਂ ਬਚਾਅ ਸਕਦਾ। ਜ਼ਿਕਰਯੋਗ ਹੈ ਕਿ ਸੱਤਿਆਪਾਲ ਉੱਤਰ ਪ੍ਰਦੇਸ਼ ਵਿਚ ਆਪਣੇ ਜੱਦੀ ਜ਼ਿਲ੍ਹੇ ਵਿਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਬੇਹਾਲ ਹੈ। ਇਸ ਮੌਕੇ ਉਨ੍ਹਾਂ ਐੱਮਐੱਸਪੀ ਨੂੰ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।

Check Also

ਦਿੱਲੀ ’ਚ ਵਧੇ ਪ੍ਰਦੂਸ਼ਣ ਕਾਰਨ ਪੰਜਵੀਂ ਕਲਾਸ ਤੱਕ ਦੇ ਸਕੂਲ ਕੀਤੇ ਬੰਦ

ਹਰਿਆਣਾ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਬੱਸਾਂ ਵੀ ਦਿੱਲੀ ’ਚ ਨਹੀਂ ਹੋਣਗੀਆਂ ਦਾਖਲ ਨਵੀਂ ਦਿੱਲੀ/ਬਿਊਰੋ …