-7.8 C
Toronto
Friday, January 2, 2026
spot_img
Homeਭਾਰਤਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੀ ਮਸਲੇ...

ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੀ ਮਸਲੇ ਦਾ ਹੱਲ : ਰਾਜਨਾਥ ਸਿੰਘ

ਲਖਨਊ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲਖਨਊ ਵਿਚ ਭਾਜਪਾ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੀ ਖੜੋਤ ਨੂੰ ਤੋੜਨ ਲਈ ਪ੍ਰਦਰਸ਼ਨਕਾਰੀ ਕਿਸਾਨਾਂ ਤੇ ਕੇਂਦਰ ਦਰਮਿਆਨ ਸੰਵਾਦ ਸ਼ੁਰੂ ਕੀਤੇ ਜਾਣ ਦੀ ਅਪੀਲ ਕੀਤੀ ਹੈ। ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਕਿਸੇ ਵੀ ਸਮੱਸਿਆ ਨੂੰ ਸੰਵਾਦ ਜ਼ਰੀਏ ਸੁਲਝਾਇਆ ਜਾ ਸਕਦਾ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦੇ ਹਵਾਲੇ ਨਾਲ ਸਿੰਘ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਦ੍ਰਿੜ ਸੰਕਲਪ ਹੈ ਤੇ ਘੱਟੋ ਘੱਟੋ ਸਮਰਥਨ ਮੁੱਲ ਕਿਸੇ ਵੀ ਕੀਮਤ ‘ਤੇ ਖ਼ਤਮ ਨਹੀਂ ਹੋਵੇਗਾ। ਉੱਤਰ ਪ੍ਰਦੇਸ਼ ਭਾਜਪਾ ਕਾਰਜਕਾਰੀ ਕਮੇਟੀ ਦੀ ਉਦਘਾਟਨੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਕਿਹਾ ਕਿ ਅਸੀਂ ਸਾਰੇ ਕਿਸਾਨ ਪਰਿਵਾਰਾਂ ਤੋਂ ਹਾਂ ਅਤੇ ਅਸੀਂ ਕਿਸਾਨ ਹਿੱਤਾਂ ਲਈ ਕਿਸੇ ਵੀ ਸੋਧ ਤੇ ਹੱਲ ਲਈ ਤਿਆਰ ਹਾਂ। ਉਨ੍ਹਾਂ ਭਾਜਪਾ ਨਾਲ ਜੁੜੇ ਜ਼ਮੀਨੀ ਵਰਕਰਾਂ ਦੀ ਭੂਮਿਕਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਇਕੋ-ਇਕ ਪਾਰਟੀ ਹੈ, ਜੋ ਹੁਣ ਤੱਕ ਦੋਫਾੜ ਨਹੀਂ ਹੋਈ।

RELATED ARTICLES
POPULAR POSTS