Breaking News
Home / ਪੰਜਾਬ / ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚ ‘ਆਪ’ ਵਿਧਾਇਕ ਨਰੇਸ਼ ਯਾਦਵ ਸਣੇ ਦੋ ਬਰੀ

ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚ ‘ਆਪ’ ਵਿਧਾਇਕ ਨਰੇਸ਼ ਯਾਦਵ ਸਣੇ ਦੋ ਬਰੀ

ਵਿਜੇ ਕੁਮਾਰ ਤੇ ਗੌਰਵ ਖਜੂਰੀਆਨੂੰ ਦੋ-ਦੋ ਸਾਲ ਦੀ ਕੈਦ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਤੇ ਇਕ ਹੋਰ ਆਰੋਪੀ ਨੰਦ ਕਿਸ਼ੋਰ ਨੂੰ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜੂਨ 2016 ‘ਚ ਮਲੇਰਕੋਟਲਾ ਵਿਚ ਕੁਰਾਨ ਸ਼ਰੀਫ ਦੀ ਬੇਅਦਬੀ ਹੋਈ ਸੀ, ਜਿਸ ਵਿਚ ਨਰੇਸ਼ ਯਾਦਵ ਨੂੰ ਆਰੋਪੀ ਠਹਿਰਾਇਆ ਗਿਆ ਸੀ। ਘਟਨਾ ਤੋਂ ਬਾਅਦ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਸੰਗਰੂਰ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿਚ ਨਰੇਸ਼ ਦੀ ਕੋਈ ਭੂਮਿਕਾ ਸਾਹਮਣੇ ਨਹੀਂ ਆਈ। ਦੂਸਰੇ ਦੋਸ਼ੀਆਂ ਵਿਜੇ ਕੁਮਾਰ ਅਤੇ ਗੌਰਵ ਕਥੂਰੀਆ ਨੂੰ ਦੋ-ਦੋ ਸਾਲ ਦੀ ਸਜਾ ਤੇ ਗਿਆਰਾਂ- ਗਿਆਰਾਂ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ।
ਅਦਾਲਤੀ ਫ਼ੈਸਲੇ ਤੋਂ ਬਾਅਦ ਵਿਧਾਇਕ ਨਰੇਸ਼ ਯਾਦਵ ਵੱਲੋਂ ਕੇਸ ਦੀ ਪੈਰਵੀ ਕਰਨ ਵਾਲੇ ਵਕੀਲ ਨਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਨੇ ਬੇਅਦਬੀ ਕੇਸ ਵਿੱਚ ਵਿਜੈ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਖੰਜੂਰੀਆ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਬਾਅਦ ਵਿੱਚ ਵਿਧਾਇਕ ਨਰੇਸ਼ ਯਾਦਵ ਨੂੰ ਵੀ ਕੇਸ ਵਿੱਚ ਨਾਮਜ਼ਦ ਕਰ ਦਿੱਤਾ ਗਿਆ ਸੀ। ਪੰਜ ਸਾਲ ਤੱਕ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਨਰੇਸ਼ ਯਾਦਵ ਤੇ ਨੰਦ ਕਿਸ਼ੋਰ ਨੂੰ ਬਰੀ ਕਰ ਦਿੱਤਾ ਹੈ ਜਦੋਂਕਿ ਵਿਜੈ ਕੁਮਾਰ ਤੇ ਗੌਰਵ ਖੰਜੂਰੀਆ ਨੂੰ ਦੋਸ਼ੀ ਮੰਨਦਿਆਂ ਦੋ-ਦੋ ਸਾਲ ਦੀ ਕੈਦ ਤੇ 11-11 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ 24 ਜੂਨ 2016 ਦੀ ਰਾਤ ਨੂੰ ਮਾਲੇਰਕੋਟਲਾ ਵਿੱਚ ਕੁਰਾਨ ਸਰੀਫ਼ ਦੀ ਬੇਅਦਬੀ ਹੋਣ ਦੀ ਘਟਨਾ ਵਾਪਰੀ ਸੀ। ਗੱਡੀ ‘ਚ ਸਵਾਰ ਕੁਝ ਵਿਅਕਤੀਆਂ ਨੇ ਕੁਰਾਨ ਸਰੀਫ਼ ਦੇ ਪੱਤਰਿਆਂ ਨੂੰ ਖਲਾਰ ਦਿੱਤਾ ਸੀ। ‘ਆਪ’ ਆਗੂ ਨਰੇਸ਼ ਯਾਦਵ ਨੇ ਕਿਹਾ ਕਿ ਅੱਜ ਸੱਚ ਦੀ ਜਿੱਤ ਹੋਈ ਹੈ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਸ ਸਮੇਂ ਦੀ ਸਰਕਾਰ ਨੇ ਸਾਜਿਸ਼ ਤਹਿਤ ਨਰੇਸ਼ ਯਾਦਵ ਨੂੰ ਫਸਾਇਆ ਸੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …