24.4 C
Toronto
Thursday, July 30, 2026
spot_img
Homeਪੰਜਾਬਤਿੰਨ ਐਸ ਜੀ ਪੀ ਸੀ ਮੈਂਬਰਾਂ ਦਾ ਦਿਹਾਂਤ

ਤਿੰਨ ਐਸ ਜੀ ਪੀ ਸੀ ਮੈਂਬਰਾਂ ਦਾ ਦਿਹਾਂਤ

ਲੰਬੀ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਜਥੇਦਾਰ ਕੋਲਿਆਂਵਾਲੀ ਨੂੰ ਹਾਲਤ ਨਾਜ਼ੁਕ ਹੋਣ ਕਰਕੇ ਕਰੀਬ ਚਾਰ ਦਿਨ ਪਹਿਲਾਂ ਮੇਦਾਂਤਾ ਹਸਪਤਾਲ, ਗੁੜਗਾਉਂ ਵਿਚ ਦਾਖਲ ਕਰਵਾਇਆ ਗਿਆ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਸਮੁੱਚੇ ਬਾਦਲ ਪਰਿਵਾਰ ਨੇ ਦਿਆਲ ਸਿੰਘ ਕੋਲਿਆਂਵਾਲੀ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਚਾਰ ਦਿਨਾਂ ਵਿਚ ਤਿੰਨ ਐਸਜੀਪੀਸੀ ਦੇ ਮੈਂਬਰਾਂ ਦਾ ਦਿਹਾਂਤ ਹੋ ਗਿਆ ਹੈ। ਇਸ ਤੋਂ ਪਹਿਲਾਂ ਸੁਖਦਰਸ਼ਨ ਸਿੰਘ ਮਰਾੜ ਅਤੇ ਬਿੱਕਰ ਸਿੰਘ ਚੰਨੂੰ ਦੀ ਜਾਨ ਵੀ ਚਲੇ ਗਈ ਸੀ।

RELATED ARTICLES
POPULAR POSTS