ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਜਾਰੀ ਕੀਤੀ ਗਈ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਵਿਚ ਪਹਿਲੀ ਵਾਰ ਹਰਸਿਮਰਤ ਕੌਰ ਬਾਦਲ ਨੂੰ ਵੀ ਪਾਰਟੀ ਦੇ ਅਹੁਦਿਆਂ ਵਿਚ ਥਾਂ ਦਿੱਤੀ ਗਈ। ਹਰਸਿਮਰਤ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਜਿਹੜੇ ਅਹੁਦੇ ਵੰਡ ਰਹੇ ਹਨ ਉਹ ਹਰਸਿਮਰਤ ਦੇ ਪਤੀ ਸੁਖਬੀਰ ਬਾਦਲ ਹੀ ਹਨ। ਭਾਵੇਂ ਕਿ ਹਰਸਿਮਰਤ ਕੌਰ ਬਾਦਲ ਤੀਜੀ ਵਾਰ ਅਕਾਲੀ ਦਲ ਦੀ ਟਿਕਟ ‘ਤੇ ਸੰਸਦ ਮੈਂਬਰ ਬਣੇ ਹਨ ਤੇ ਕੇਂਦਰੀ ਮੰਤਰੀ ਵੀ ਰਹੇ ਹਨ ਪਰ ਪਾਰਟੀ ਅਹੁਦਿਆਂ ਵਿਚ ਉਹਨਾਂ ਦਾ ਨਾਂ ਕਦੇ ਸ਼ਾਮਲ ਨਹੀਂ ਕੀਤਾ ਗਿਆ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …