Breaking News
Home / ਪੰਜਾਬ / ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਪਹੁੰਚਣ ਵਾਲੀ ਸੰਗਤ ਲਈ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ

ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਪਹੁੰਚਣ ਵਾਲੀ ਸੰਗਤ ਲਈ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ

ਸ੍ਰੀ ਆਨੰਦਪੁਰ ਸਾਹਿਬ : ਹੋਲਾ ਮਹੱਲਾ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਵਿਦੇਸ਼ਾਂ ਤੋਂ ਪਹੁੰਚਣ ਵਾਲੀ ਸੰਗਤ ਲਈ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲਿਆਉਣੀ ਪ੍ਰਸ਼ਾਸਨ ਵੱਲੋਂ ਲਾਜ਼ਮੀ ਕਰ ਦਿੱਤੀ ਗਈ ਹੈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਮੇਲਾ ਖੇਤਰ ਵਿੱਚ ਉਸੇ ਸ਼ਰਧਾਲੂ ਨੂੰ ਦਾਖਲਾ ਮਿਲੇਗਾ, ਜਿਸ ਕੋਲ 72 ਘੰਟਿਆਂ ਵਿੱਚ ਕਰਵਾਏ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਹੋਵੇਗੀ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਖੁਦ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਸਮੁੱਚੀ ਸੰਗਤ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੁਕਮਾਂ ਦੀ ਤਾਮੀਲ ਜ਼ਰੂਰ ਕਰਨ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …