ਅੰਮ੍ਰਿਤਸਰ : ਹਿਮਾਲਿਆ ਦੀਆਂ ਸੱਤ ਖ਼ੂਬਸੂਰਤ ਪਹਾੜੀਆਂ ਵਿਚ ਸੁਸ਼ੋਭਿਤ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਕਿਵਾੜ 10 ਮਈ ਨੂੰ ਖੁੱਲ੍ਹਣਗੇ। ਜਾਣਕਾਰੀ ਦਿੰਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਮੈਨੇਜਮੈਂਟ ਟਰੱਸਟ ਦੀ ਹੋਈ ਮੀਟਿੰਗ ਦੌਰਾਨ ਟਰੱਸਟ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਸਾਲ 2021 ਦੀ ਯਾਤਰਾ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਮਈ ਨੂੰ ਖੋਲ੍ਹੇ ਜਾਣਗੇ, ਜਦਕਿ ਇਸ ਤੋਂ ਪਹਿਲਾਂ ਇਹ ਯਾਤਰਾ ਹਰ ਸਾਲ ਇਕ ਜੂਨ ਨੂੰ ਸ਼ੁਰੂ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਿਸ਼ਵ ਵਿਆਪੀ ਸੰਕਟ ਕਰੋਨਾ ਕਾਰਨ ਪ੍ਰਭਾਵਿਤ ਹੋਈ ਸੀ। ਇਸ ਤੋਂ ਪਹਿਲਾਂ ਨਰਿੰਦਰਜੀਤ ਸਿੰਘ ਬਿੰਦਰਾ ਨੇ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਉੱਤਰਾਖੰਡ ਦੇ ਨਵੇਂ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨਾਲ ਮੁਲਾਕਾਤ ਕੀਤੀ। ਬਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਵਲੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਇਸ ਦੌਰਾਨ ਬਿੰਦਰਾ ਨੇ ਮੁੱਖ ਮੰਤਰੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਸਿਰੋਪਾਓ ਵੀ ਦਿੱਤਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …