Breaking News
Home / ਪੰਜਾਬ / ਕਿਸਾਨੀ ਸੰਘਰਸ਼ ਦੌਰਾਨ ਗ੍ਰਿਫਤਾਰ ਨੌਜਵਾਨ ਰਣਜੀਤ ਸਿੰਘ ਰਿਹਾਅ

ਕਿਸਾਨੀ ਸੰਘਰਸ਼ ਦੌਰਾਨ ਗ੍ਰਿਫਤਾਰ ਨੌਜਵਾਨ ਰਣਜੀਤ ਸਿੰਘ ਰਿਹਾਅ

ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸੀ ਸਿੱਖ ਨੌਜਵਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹਾ ਹਿੰਸਾ ਮਾਮਲੇ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਤਿਹਾੜ ਜੇਲ੍ਹ ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ।ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਰਣਜੀਤ ਸਿੰਘ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਸ ਤੋਂ ਪਹਿਲਾਂ ਰਾਜਾਸਾਂਸੀ ਹਵਾਈ ਅੱਡੇ ‘ਤੇ ਇਨ੍ਹਾਂ ਦਾ ਭਰਵਾਂ ਸਵਾਗਤ ਵੀ ਕੀਤਾ ਗਿਆ।ਧਿਆਨ ਰਹੇ ਕਿ ਕਿਸਾਨੀ ਅੰਦੋਲਨ ਸਿਖਰਾਂ ‘ਤੇ ਹੈ। ਇਸ ਦੌਰਾਨ ਵੱਡੇ ਪੱਧਰ ‘ਤੇ ਪੁਲਿਸ ਨੇ ਨੌਜਵਾਨਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ ਅਤੇ ਜਿਨ੍ਹਾਂ ਨੂੰ ਰਿਹਾਅ ਕਰਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …