ਮੋਦੀ ਨੇ ਦੇਸ਼ ਦਾ ਬੇੜਾ ਗਰਕ ਕੀਤਾ : ਫਾਰੂਕ ਅਬਦੁੱਲਾ
ਫਿਰੋਜ਼ਪੁਰ : ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਵੀ ਮੋਦੀ ਸਰਕਾਰ ਨੂੰ ਸਿਆਸੀ ਨਿਸ਼ਾਨੇ ‘ਤੇ ਲਿਆ ਹੈ। ਫਾਰੂਕ ਅਬਦੁੱਲਾ ਫਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਸੱਚਾ ਹੈ ਅਤੇ ਵਿਵਾਦਤ ਤਿੰਨੋਂ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਅਬਦੁੱਲਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਲੰਬਾ ਜ਼ਰੂਰ ਹੋ ਗਿਆ ਹੈ, ਪਰ ਜਿੱਤ ਕਿਸਾਨਾਂ ਦੀ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਵੋਟਾਂ ਦੀ ਪ੍ਰਾਪਤੀ ਲਈ ਧਰਮ ਦੀਆਂ ਵੰਡੀਆਂ ਪਾ ਕੇ ਦੇਸ਼ ਦਾ ਬੇੜਾ ਗਰਕ ਕਰ ਦਿੱਤਾ ਹੈ। ਅਬਦੁੱਲਾ ਨੇ ਕਿਹਾ ਕਿ ਹਿੰਦੁਸਤਾਨ ਸਭ ਦਾ ਸਾਂਝਾ ਹੈ ਅਤੇ ਰਹੇਗਾ। ਇਸ ਮੌਕੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …