ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ‘ਚ ਕੀਤਾ ਗਿਆ ਸ਼ਿਫਟ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ ਅਤੇ ਆਪਣੀ ਸਿਹਤ ਠੀਕ ਹੋਣ ਦੀ ਜਾਣਕਾਰੀ ਦਿੱਤੀ ਸੀ। ਸੁਖਬੀਰ ਨੂੰ ਇਲਾਜ ਲਈ ਮੋਹਾਲੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਪਰ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਨਹੀਂ ਹੋਇਆ। ਹੁਣ ਸੁਖਬੀਰ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲੇਗਾ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਬਿਗਲ ਵਜਾ ਦਿੱਤਾ ਹੈ। ਉਨ੍ਹਾਂ ਪਿਛਲੇ ਦਿਨੀਂ ਰੈਲੀ ਦੌਰਾਨ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ ਜਲਾਲਾਬਾਦ ‘ਚ ਕੀਤੀ ਰੈਲੀ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਜਲਾਲਾਬਾਦ ਤੋਂ ਹੀ ਚੋਣ ਲੜਨਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …