Breaking News
Home / ਪੰਜਾਬ / ਭਾਜਪਾ ਅਤੇ ਜੇਜੇਪੀ ਦੀਆਂ ਮੁਸ਼ਕਲਾਂ ਹੋਰ ਵਧੀਆਂ

ਭਾਜਪਾ ਅਤੇ ਜੇਜੇਪੀ ਦੀਆਂ ਮੁਸ਼ਕਲਾਂ ਹੋਰ ਵਧੀਆਂ

ਹਰਿਆਣਾ ਦੇ ਪਿੰਡਾਂ ‘ਚ ਭਾਜਪਾ ਤੇ ਜੇਜੇਪੀ ਆਗੂਆਂ ਦੇ ਦਾਖ਼ਲੇ ‘ਤੇ ਪਾਬੰਦੀ ਦੇ ਬੋਰਡ ਲਾਏ
ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਹਰਿਆਣਾ ਵਿੱਚ ਭਾਜਪਾ ਅਤੇ ਜੇਜੇਪੀ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਜਿੱਥੇ ਕਿਸਾਨਾਂ ਨੇ ਪਹਿਲਾਂ ਭਾਜਪਾ-ਜੇਜੇਪੀ ਆਗੂਆਂ ਦੇ ਰਾਜਨੀਤਕ ਸਮਾਗਮਾਂ ਦਾ ਬਾਈਕਾਟ ਕੀਤਾ ਸੀ, ਉੱਥੇ ਹੁਣ ਵਿਧਾਇਕਾਂ ਸਣੇ ਸੀਨੀਅਰ ਆਗੂਆਂ ਦੇ ਸਮਾਜਿਕ ਬਾਈਕਾਟ ਦਾ ਐਲਾਨ ਕਰ ਦਿੱਤਾ ਗਿਆ ਹੈ। ਪਿੰਡਾਂ ਦੇ ਬਾਹਰ ਬੋਰਡ ਲਗਾ ਕੇ ਵਿਧਾਇਕਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਾਬੰਦੀ ਦੇ ਬਾਵਜੂਦ ਦਾਖ਼ਲ ਹੋਣ ‘ਤੇ ਜਾਨ ਮਾਲ ਦੀ ਰਾਖੀ ਖ਼ੁਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਹਰਿਆਣਾ ਦੇ ਹਿਸਾਰ, ਕੁਰੂਕਸ਼ੇਤਰ, ਉਚਾਣਾ, ਅੰਬਾਲਾ, ਭਿਵਾਨੀ, ਜੀਂਦ ਅਤੇ ਕੈਥਲ ਸਣੇ ਸੂਬੇ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਬਾਹਰ ਖਾਪ ਪੰਚਾਇਤਾਂ ਅਤੇ ਕਿਸਾਨਾਂ ਵੱਲੋਂ ਬੋਰਡ ਲਗਾ ਕੇ ਭਾਜਪਾ ਅਤੇ ਜੇਜੇਪੀ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਵਿਰੋਧ ਪਾਣੀਪਤ, ਸੋਨੀਪਤ ਤੇ ਸਿਰਸਾ ਵਿੱਚ ਵੀ ਦਿਖਾਈ ਦੇ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ-ਜੇਜੇਪੀ ਨੇ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਕਾਂਗਰਸ ਵਲੋਂ ਲਿਆਂਦੇ ਬੇਭਰੋਸਗੀ ਮਤੇ ਦੀ ਖ਼ਿਲਾਫ਼ਤ ਕਰਕੇ ਕਿਸਾਨੀ ਵਿਰੋਧੀ ਚਿਹਰਾ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੰਨੇ ਵਿਰੋਧ ਦੇ ਬਾਵਜੂਦ ਉਕਤ ਆਗੂਆਂ ਨੂੰ ਬੁਲਾਉਣ ਵਾਲੇ ਲੋਕਾਂ ਦਾ ਵੀ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂ ਆਜ਼ਾਦ ਪਲਵਾ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਿਹਾ ਹੈ ਤਾਂ ਪਹਿਲਾਂ ਹਰਿਆਣਾ ਸਰਕਾਰ ਨੇ ਦਿੱਲੀ ਕੂਚ ਕਰ ਰਹੇ ਕਿਸਾਨਾਂ ‘ਤੇ ਅੱਤਿਆਚਾਰ ਕੀਤਾ ਜਿਸ ਤੋਂ ਬਾਅਦ ਖਾਲਿਸਤਾਨੀ, ਅੱਤਵਾਦੀ ਤੇ ਮਾਓਵਾਦੀ ਕਹਿ ਕੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕ ਲਈ ਲੜਾਈ ਲੜ ਰਹੇ ਹਨ। ਇਸ ਲੜਾਈ ਵਿੱਚ ਜੋ ਵੀ ਕਿਸਾਨਾਂ ਨਾਲ ਖੜ੍ਹੇਗਾ, ਭਵਿੱਖ ਵਿੱਚ ਕਿਸਾਨ ਵੀ ਉਸੇ ਦੇ ਨਾਲ ਖੜ੍ਹਨਗੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੀ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ।
ਕਿਸਾਨਾਂ ਵੱਲੋ ਭਾਜਪਾ ਆਗੂਆਂ ਦੇ ਸਮਾਗਮਾਂ ਦਾ ਵਿਰੋਧ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਭਾਜਪਾ-ਜੇਜੇਪੀ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਦਿਆਂ ਉਨ੍ਹਾਂ ਦੇ ਸਾਰੇ ਸਮਾਗਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਝੱਜਰ, ਉਕਲਾਣਾ ਵਿੱਚ ਦੋ ਸਮਾਗਮ ਰੱਖੇ ਗਏ ਸਨ, ਪਰ ਕਿਸਾਨਾਂ ਦੇ ਵਿਰੋਧ ਕਾਰਨ ਦੋਵੇਂ ਸਮਾਗਮ ਰੱਦ ਕਰ ਦਿੱਤੇ ਗਏ। ਲੰਘੇ ਦਿਨ ਵੀ ਕਿਸਾਨਾਂ ਦੇ ਵਿਰੋਧ ਕਾਰਨ ਭਾਜਪਾ ਦੇ ਪੰਜ ਸਮਾਗਮ ਰੱਦ ਹੋ ਚੁੱਕੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਆਗੂ ਰਵੀ ਆਜ਼ਾਦ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਹ ਵਿਰੋਧ ਜਾਰੀ ਰਹੇਗਾ।
ਟਰੈਕਟਰ ਪਰੇਡ ਦੌਰਾਨ ਨਵਰੀਤ ਦੀ ਮੌਤ ਦਾ ਮਾਮਲਾ

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …