Breaking News
Home / ਪੰਜਾਬ / ਮੋਦੀ ਸਰਕਾਰ ਦੀਆਂ ਨਿੱਜੀਕਰਨ ਪੱਖੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇ

ਮੋਦੀ ਸਰਕਾਰ ਦੀਆਂ ਨਿੱਜੀਕਰਨ ਪੱਖੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇ

ਕਿਸਾਨਾਂ-ਮਜ਼ਦੂਰਾਂ ਦਾ ਜਥੇਬੰਦ ਹੋਣਾ ਸੰਘਰਸ਼ ਦੀ ਵੱਡੀ ਪ੍ਰਾਪਤੀ : ਨੌਦੀਪ
ਜਲੰਧਰ : ਸੁਲਤਾਨਪੁਰ ਲੋਧੀ ਦੀ ਅਨਾਜ ਮੰਡੀ ਵਿੱਚ ਹੋਈ ਕਿਸਾਨ ਮਹਾਰੈਲੀ ਦੌਰਾਨ ਬੁਲਾਰਿਆਂ ਨੇ ਸੱਦਾ ਦਿੱਤਾ ਕਿ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਪੱਖੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਬਾਨੀਆਂ-ਅਡਾਨੀਆਂ ਅੱਗੇ ਦੇਸ਼ ਗਹਿਣੇ ਧਰ ਦਿੱਤਾ ਹੈ। ਕਿਸਾਨ ਆਗੂਆਂ ਨੇ 26 ਮਾਰਚ ਨੂੰ ਭਾਰਤ ਬੰਦ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਰਵਾਈ ਇਹ ਮਹਾਰੈਲੀ ਨਨਕਾਣਾ ਸਾਹਿਬ ਅਤੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਸੀ। ਇਸ ਦੌਰਾਨ 26 ਜਨਵਰੀ ਨੂੰ ਗ੍ਰਿਫ਼ਤਾਰੀ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਕਰਨ, ਅੰਦੋਲਨ ਦੌਰਾਨ ਸ਼ਹੀਦ ਹੋਏ ਮਜ਼ਦੂਰਾਂ ਤੇ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ। ਇਸ ਦੌਰਾਨ ਸਰਵਣ ਸਿੰਘ ਬਾਊਪੁਰ, ਪਰਮਜੀਤ ਸਿੰਘ ਅਮਰਜੀਤਪੁਰ, ਸੁਖਪ੍ਰੀਤ ਸਿੰਘ ਰਾਮੇ ਵੱਲੋਂ ਨਵਰੀਤ ਸਿੰਘ ਡਿਬਡਿਬਾ ਦੇ ਪਰਿਵਾਰ ਸਮੇਤ ਪੰਜ ਹੋਰ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।
ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਵੱਲੋਂ ਇਨ੍ਹਾਂ 6 ਸ਼ਹੀਦ ਪਰਿਵਾਰਾਂ ਨੂੰ 51-51 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੀ ਦਿੱਤੀ ਗਈ ਤੇ ਦੋ ਮਿੰਟ ਦਾ ਮੌਨ ਧਾਰਕੇ ਸ਼ਰਧਾਂਜਲੀ ਵੀ ਭੇਟ ਕੀਤੀ। ਕਿਸਾਨ ਆਗੂ ਸਤਨਾਮ ਸਿੰਘ ਪੰਨੂ, ਸੁਖਵਿੰਦਰ ਸਿੰਘ ਸਭਰਾ, ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਨੇ ਐਲਾਨ ਕੀਤਾ ਕਿ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਪੰਜਾਬ ਪੂਰੀ ਤਰ੍ਹਾਂ ਬੰਦ ਕੀਤਾ ਜਾਵੇਗਾ।
ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ ਨੇ ਮੋਦੀ ਸਰਕਾਰ ਦੀ ਤੁਲਨਾ ਔਰੰਗਜ਼ੇਬ ਨਾਲ ਕੀਤੀ ਅਤੇ ਆਖਿਆ ਕਿ ਸ਼ਹੀਦ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਹੀ ਇੱਕੋ ਇੱਕ ਰਾਹ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਹਮੇਸ਼ਾਂ ਕੁਰਬਾਨੀਆਂ ਮੰਗਦਾ ਆਇਆ ਹੈ ਤੇ ਉਨ੍ਹਾਂ ਦੇ ਪਰਿਵਾਰ ਨੇ ਪਹਿਲਾਂ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਵੀ ਕੁਰਬਾਨੀ ਦਿੱਤੀ ਸੀ ਤੇ ਹੁਣ ਕਿਸਾਨ ਅੰਦੋਲਨ ਦੌਰਾਨ ਵੀ ਉਨ੍ਹਾਂ ਦਾ ਪੋਤਾ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਇਆ ਹੈ। ਮਜ਼ਦੂਰ ਆਗੂ ਨੌਦੀਪ ਕੌਰ ਨੇ ਕਿਹਾ ਮੋਦੀ ਸਰਕਾਰ ਦੇ ਜ਼ੁਲਮ ਖਿਲਾਫ ਡਟ ਕੇ ਲੜਨ ਲਈ ਪੰਜਾਬ ਨੇ ਦੇਸ਼ ਦੇ ਲੋਕਾਂ ਨੂੰ ਵੰਗਾਰਿਆ ਹੈ। ਪੰਜਾਬ, ਹਰਿਆਣਾ, ਉੱਤਰ ਪਰਦੇਸ਼ ਤੇ ਹੁਣ ਦੇਸ਼ ਦੇ ਹੋਰ ਸੂਬਿਆਂ ਵਿੱਚੋਂ ਕਿਸਾਨ ਤੇ ਮਜ਼ਦੂਰ ਜੱਥੇਬੰਦ ਹੋ ਕੇ ਸੰਘਰਸ਼ਾਂ ਦੇ ਮੈਦਾਨ ਵਿੱਚ ਆ ਰਹੇ ਹਨ ਇਹੀ ਅੰਦੋਲਨ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਨੌਦੀਪ ਕੌਰ ਨੇ ਜਿੱਥੇ ਨੌਜਵਾਨਾਂ ਨੂੰ ਇਸ ਸੰਘਰਸ਼ ਵਿੱਚ ਜੱਥੇਬੰਦ ਕਰਕੇ ਕੁਦਣ ਦੀ ਅਪੀਲ ਕੀਤੀ, ਉਥੇ ਉਨ੍ਹਾਂ ਨੇ ਔਰਤ ਵਰਗ ਨੂੰ ਵੀ ਡਟਣ ਦਾ ਸੱਦਾ ਦਿੱਤਾ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …