ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਗਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਬਾਘਾਪੁਰਾਣਾ ਵਿੱਚ ਹੋਣ ਵਾਲੇ ਕਿਸਾਨ ਮਹਾਂਸੰਮੇਲਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਧਿਆਨ ਰਹੇ ਕਿ ‘ਆਪ’ ਵਲੋਂ 21 ਮਾਰਚ ਨੂੰ ਬਾਘਾਪੁਰਾਣਾ ਵਿਚ ਕਿਸਾਨ ਮਹਾਂ ਸੰਮੇਲਨ ਕੀਤਾ ਜਾ ਰਿਹਾ ਹੈ, ਜਿਸ ਵਿਚ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਇਸਦੇ ਚੱਲਦਿਆਂ ਭਗਵੰਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਚਾਹ ਵੇਚਦੇ ਸਨ, ਹੁਣ ਦੇਸ਼ ਵੇਚ ਰਹੇ ਹਨ ਅਤੇ ਉਨ੍ਹਾਂ ਵੱਡੀਆਂ-ਵੱਡੀਆਂ ਸਰਕਾਰੀ ਕੰਪਨੀਆਂ ਵੇਚ ਦਿੱਤੀਆਂ। ਹੁਣ ਖੇਤੀਬਾੜੀ ਬਾਕੀ ਰਹਿ ਗਈ ਸੀ, ਜਿਸ ਨੂੰ ਵੀ ਉਹ ਵੇਚਣ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਹੁਣ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਪ੍ਰੰਤੂ ਜੇਕਰ ਪਹਿਲਾਂ ਇਸ ਬਿੱਲ ਦਾ ਵਿਰੋਧ ਕੀਤਾ ਹੁੰਦਾ ਤਾਂ ਅੱਜ ਜਨਤਾ ਨੂੰ ਇਹ ਦਿਨ ਨਾ ਦੇਖਣੇ ਪੈਂਦੇ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …