ਕਿਹਾ – ਕਿਤੇ ਨਹੀਂ ਦੇਖਿਆ ਅਜਿਹਾ ਕਠੋਰ ਦਿਲ ਪ੍ਰਧਾਨ ਮੰਤਰੀ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵਿਚਕਾਰ ਜ਼ੁਬਾਨੀ ਜੰਗ ਦਾ ਦੌਰ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਭਾਜਪਾ ‘ਤੇ ਜ਼ੋਰਦਾਰ ਸਿਆਸੀ ਹਮਲਾ ਬੋਲਦਿਆਂ, ਉਸ ਨੂੰ ਰਾਖਸ਼ਾਂ ਦੀ ਪਾਰਟੀ ਦੱਸਿਆ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਵਰਗਾ ਪੱਥਰ ਦਿਲ ਪ੍ਰਧਾਨ ਮੰਤਰੀ ਕਿਤੇ ਵੀ ਨਹੀਂ ਦੇਖਿਆ। ਮਮਤਾ ਬੈਨਰਜੀ ਨੇ ਭਾਜਪਾ ‘ਤੇ ਆਰੋਪ ਲਾਇਆ ਕਿ ਉਹ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਮੁਫ਼ਤ ਰਾਸ਼ਨ ਦੇਣ ਦਾ ਝੂਠਾ ਵਾਅਦਾ ਕਰ ਰਹੀ ਹੈ। ਉਨ੍ਹਾਂ ਭਾਰਤੀ ਜਨਤਾ ਪਾਰਟੀ ਨੂੰ ਬਾਹਰਲੇ ਲੋਕਾਂ ਦੀ ਪਾਰਟੀ ਦੱਸਦਿਆਂ ਆਰੋਪ ਲਗਾਇਆ ਕਿ ਕਾਂਗਰਸ ਅਤੇ ਖੱਬੇ ਪੱਖੀਆਂ ਦੀ ਭਾਜਪਾ ਨਾਲ ਗੰਢਤੁਪ ਹੈ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …