ਅਮਰੀਕਾ ਦੀ ਸਿੱਖ ਜਥੇਬੰਦੀ ਕਰੇਗੀ ਸਹਿਯੋਗ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਦੀ ਸਿੱਖ ਜਥੇਬੰਦੀ ਯੂਨਾਇਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸੌਰ ਊਰਜਾ ਪਲਾਂਟ ਲਗਾਇਆ ਜਾਵੇਗਾ। ਇਹ ਪਲਾਂਟ ਲਗਭਗ ਇਕ ਮੈਗਾਵਾਟ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਨੂੰ ਸਾਲਾਨਾ ਪੰਜ ਤੋਂ ਸੱਤ ਕਰੋੜ ਰੁਪਏ ਦੀ ਬਚਤ ਹੋਵੇਗੀ। ਅੰਮ੍ਰਿਤਸਰ ਵਿਚ ਅੱਜ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਅਤੇ ਕੁਝ ਹੋਰ ਗੁਰਦੁਆਰਿਆਂ ਵਿੱਚ ਸੌਰ ਊਰਜਾ ਪਲਾਂਟ ਲਗਾਉਣ ਦੀ ਸੇਵਾ ਅਮਰੀਕਾ ਵਸਦੇ ਸਿੱਖਾਂ ਨੂੰ ਦਿੱਤੀ ਗਈ ਹੈ। ਅਮਰੀਕਾ ਤੋਂ ਆਏ ਯੂਨਾਈਟਿਡ ਸਿੱਖ ਮਿਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਢੀਂਡਸਾ ਨੇ ਇਸ ਮੌਕੇ ਦੱਸਿਆ ਕਿ ਵਿਦੇਸ਼ ਵੱਸਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਜਥੇਬੰਦੀ ਵੱਲੋਂ ਗੁਰੂ ਘਰ ਵਾਸਤੇ ਇਕ ਮੈਗਾਵਾਟ ਦਾ ਸੌਰ ਊਰਜਾ ਪਲਾਂਟ ਲਾਇਆ ਜਾਵੇਗਾ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …