ਹੁਣ ਹਰੀਸ਼ ਰਾਵਤ ਨੇ ਵੀ ਚੁੱਪੀ ਸਾਧੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕੈਪਟਨ ਅਮਰਿੰਦਰ ਦੀ ਕਾਂਗਰਸ ਸਰਕਾਰ ਨੂੰ ਚਾਰ ਸਾਲ ਹੋ ਚੁੱਕੇ ਹਨ ਅਤੇ ਹੁਣ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਲੱਗਦਾ ਸੀ ਕਿ ਹੁਣ ਨਵਜੋਤ ਸਿੱਧੂ ਨੂੰ ਦੁਬਾਰਾ ਮੰਤਰੀ ਦਾ ਅਹੁਦਾ ਮਿਲ ਜਾਵੇ, ਜਿਸ ਨੂੰ ਲੈ ਕੇ ਮੀਟਿੰਗਾਂ ਵੀ ਹੋਈਆਂ, ਪਰ ਗੱਲ ਕਿਸੇ ਸਿਰੇ ਨਾ ਲੱਗੀ। ਗੱਲ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਹੁਣ ਸਿੱਧੂ ਦੀ ਖੁਆਇਸ਼ ਪੂਰੀ ਕਰਦੇ ਨਜ਼ਰ ਨਹੀਂ ਆ ਰਹੇ। ਕੈਪਟਨ ਨੇ ਸਪੱਸ਼ਟ ਕੀਤਾ ਕਿ ਨਾ ਤਾਂ ਸਿੱਧੂ ਨੂੰ ਉਨ੍ਹਾਂ ਦੇ ਪਸੰਦ ਦਾ ਕੋਈ ਅਹੁਦਾ ਮਿਲੇਗਾ ਅਤੇ ਨਾ ਹੀ ਪੰਜਾਬ ਕਾਂਗਰਸ ਵਿਚ ਕੋਈ ਤਰਜੀਹ ਮਿਲੇਗੀ। ਧਿਆਨ ਰਹੇ ਕਿ ਜੁਲਾਈ 2019 ਵਿਚ ਸਿੱਧੂ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਕਾਂਗਰਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਤੇ ਸਿੱਧੂ ਵਿਚਾਲੇ ਸੁਲਾਹ ਸਫਾਈ ਦੀ ਜ਼ਿੰਮੇਵਾਰੀ ਸੰਭਾਲੀ ਸੀ ਅਤੇ ਹੁਣ ਉਹ ਵੀ ਚੁੱਪ ਕਰਕੇ ਬੈਠ ਗਏ ਹਨ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …