ਕਿਸਾਨਾਂ ਨਾਲ ਹਮਦਰਦੀ ਜਤਾ ਕੇ ਕੇਜਰੀਵਾਲ ਨੇ ਵਜਾਇਆ ਚੋਣ ਬਿਗੁਲ
ਅੰਮ੍ਰਿਤਸਰ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੰਘੇ ਕੱਲ੍ਹ ਆਪਣੇ ਪੰਜਾਬ ਦੌਰੇ ਮੌਕੇ ਸਾਬਕਾ ਮੰਤਰੀ ਤੇ ਭਾਜਪਾ ਦੀ ਸੀਨੀਅਰ ਆਗੂ ਲਕਸ਼ਮੀ ਕਾਂਤਾ ਚਾਵਲਾ ਨਾਲ ਕੀਤੀ ਗਈ ਮੀਟਿੰਗ ਸਿਆਸੀ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣ ਗਈ ਹੈ। ਇਹ ਮੁਲਾਕਾਤ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਚ ਹੋਈ ਸੀ ਜਿਸ ਦੌਰਾਨ ਇਹਨਾਂ ਆਗੂਆਂ ਨੇ ਇਕੱਠਿਆਂ ਨਾਸ਼ਤਾ ਵੀ ਕੀਤਾ। ਮੀਟਿੰਗ ਵਿਚ ‘ਆਪ’ ਵਿਧਾਇਕ ਬਲਜਿੰਦਰ ਕੌਰ ਵੀ ਹਾਜ਼ਰ ਸਨ। ਇਸ ਮੀਟਿੰਗ ਬਾਰੇ ਅਜੇ ਤੱਕ ਨਾ ਤਾਂ ਕੇਜਰੀਵਾਲ ਅਤੇ ਨਾ ਹੀ ਲਕਸ਼ਮੀ ਕਾਂਤਾ ਵਲੋਂ ਕੁਝ ਕਿਹਾ ਗਿਆ ਹੈ, ਪਰ ਸਿਆਸੀ ਕਿਆਸ ਅਰਾਈਆਂ ਨੇ ਜ਼ੋਰ ਫੜ ਲਿਆ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਆਮ ਆਦਮੀ ਪਾਰਟੀ ਵਲੋਂ ਬਾਘਾਪੁਰਾਣਾ ਵਿਚ ਵੱਡੀ ਰੈਲੀ ਕਰਕੇ ਅਗਾਮੀ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੀ ਵਜਾ ਦਿੱਤਾ ਗਿਆ ਅਤੇ ਕਿਸਾਨਾਂ ਨਾਲ ਹਮਦਰਦੀ ਵੀ ਜਤਾਈ। ਇਸ ਮੌਕੇ ਕੇਜਰੀਵਾਲ ਨੇ ਚੋਣ ਵਾਅਦੇ ਕਰਕੇ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਵੀ ਕੀਤੀ।
Check Also
ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਹਾਈ ਕੋਰਟ ਨੇ 22 ਅਪ੍ਰੈਲ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ …