ਰਾਜੇਵਾਲ ਨੇ ਕਿਹਾ – ਕਿਸਾਨ-ਮਜ਼ਦੂਰ ਏਕਤਾ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਦੇ ਮੋਢੀ ਆਗੂ ਬਲਬੀਰ ਸਿੰਘ ਰਾਜੇਵਾਲ ਪੰਜਾਬ ਵਿਚ ਹੋ ਰਹੀਆਂ ਕਿਸਾਨ ਮਹਾਂਪੰਚਾਇਤਾਂ ਨੂੰ ਸੰਬੋਧਨ ਕਰ ਰਹੇ ਹਨ। ਰਾਜੇਵਾਲ ਦਾ ਕਹਿਣਾ ਹੈ ਕਿ ਕਿਸਾਨ-ਮਜ਼ਦੂਰ ਏਕਤਾ ਨਾਲ ਕਿਸਾਨੀ ਅੰਦੋਲਨ ਨੂੰ ਹੋਰ ਬਲ ਮਿਲਿਆ ਹੈ। ਰਾਜੇਵਾਲ ਨੇ ਕਿਹਾ ਕਿ ਮਜ਼ਦੂਰਾਂ ਦੀ ਇਹ ਪਹਿਲ ਸਿਆਸੀ ਅਤੇ ਸਮਾਜਿਕ ਬਦਲਾਅ ਦਾ ਰਾਹ ਪੱਧਰਾ ਕਰੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਿਆਸੀ ਲੀਡਰਸ਼ਿਪ ਵੱਲੋਂ ਸਮਾਜ ਵਿੱਚ ਖੜ੍ਹਾ ਕੀਤਾ ਜਾਤ ਤੇ ਪਾਰਟੀ ਅਧਾਰਿਤ ਪਾੜਾ, ਕਿਸਾਨ ਅੰਦੋਲਨ ਰਾਹੀਂ ਫਿੱਕਾ ਪੈਣ ਦੇ ਨਾਲ-ਨਾਲ ਘਟਣ ਲੱਗਾ ਹੈ। ਰਾਜੇਵਾਲ ਨੇ ਦੱਸਿਆ ਕਿ ਇਹ ਅੰਦੋਲਨ ਵਿਸ਼ਵ ਪੱਧਰ ‘ਤੇ ਧਿਆਨ ਦਾ ਕੇਂਦਰ ਬਣ ਚੁੱਕਾ ਹੈ ਅਤੇ ਜਰਮਨੀ, ਸਪੇਨ ਤੇ ਅਫ਼ਰੀਕਾ ਵਿੱਚ ਵੀ ਅੰਦੋਲਨ ਖੜ੍ਹੇ ਹੋ ਰਹੇ ਹਨ। ਰਾਜੇਵਾਲ ਹੋਰਾਂ ਨੇ ਦੱਸਿਆ ਕਿ ਕੌਮੀ ਵਪਾਰੀ ਫੈਡਰੇਸ਼ਨ ਵਲੋਂ ਵੀ 26 ਦੇ ਭਾਰਤ ਬੰਦ ਦੀ ਹਮਾਇਤ ਕੀਤੀ ਜਾਵੇਗੀ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …