Breaking News
Home / ਪੰਜਾਬ / ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਦਿੱਲੀ ਦੇ ਬਾਰਡਰਾਂ ‘ਤੇ ਵੀ ਮਨਾਇਆ ਜਾਵੇਗਾ

ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਦਿੱਲੀ ਦੇ ਬਾਰਡਰਾਂ ‘ਤੇ ਵੀ ਮਨਾਇਆ ਜਾਵੇਗਾ

ਬਸੰਤੀ ਰੰਗ ਦੀਆਂ ਦਸਤਾਰਾਂ ਬੰਨ ਕੇ ਵੱਡੀ ਗਿਣਤੀ ਨੌਜਵਾਨ ਜਲੰਧਰ ਤੋਂ ਹੋਏ ਰਵਾਨਾ
ਜਲੰਧਰ/ਬਿਊਰੋ ਨਿਊਜ਼
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਮਨਾਉਣ ਲਈ ਅੱਜ ਜਲੰਧਰ ‘ਚੋਂ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਦਾ ਕਾਫਲਾ ਮੋਟਰ ਸਾਈਕਲਾਂ ‘ਤੇ ਦਿੱਲੀ ਕਿਸਾਨੀ ਮੋਰਚੇ ਲਈ ਰਵਾਨਾ ਹੋਇਆ। ਇਨ੍ਹਾਂ ਸਾਰੇ ਨੌਜਵਾਨਾਂ ਨੇ ਬਸੰਤੀ ਰੰਗ ਦੀਆਂ ਪੱਗਾਂ ਬੰਨੀਆਂ ਹੋਈਆਂ ਸਨ। ਧਿਆਨ ਰਹੇ ਕਿ ਦਿੱਲੀ ਦੇ ਸਿੰਘੂ, ਕੁੰਡਲੀ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰ ਸਮੇਤ ਸਮੁੱਚੇ ਪੰਜਾਬ ਵਿਚ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਣਾ ਹੈ। ਇਸ ਮੌਕੇ ਯੂਨੀਅਨ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਜ਼ਬਰ ਜ਼ੁਲਮ ਖਿਲਾਫ਼ ਨੌਜਵਾਨਾਂ ਨੂੰ ਮੈਦਾਨ ਵਿੱਚ ਨਿਤਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ 300 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ, ਪਰ ਮੋਦੀ ਸਰਕਾਰ ਚੁੱਪ ਹੈ। ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੇ ਪਿੰਡਾਂ ਖਟਕੜ ਕਲਾਂ, ਸੁਨਾਮ, ਸਰਾਭਾ, ਜਲਿਆਂਵਾਲਾ ਬਾਗ਼, ਹੁਸੈਨੀਵਾਲਾ ਅਤੇ ਫਤਿਹਗੜ੍ਹ ਸਾਹਿਬ ਤੋਂ ਪਵਿੱਤਰ ਮਿੱਟੀ ਲੈ ਕੇ ਨੌਜਵਾਨ ਦਿੱਲੀ ਦੇ ਬਾਰਡਰਾਂ ‘ਤੇ ਪਹੁੰਚ ਰਹੇ ਹਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …