ਕਿਹਾ – ਦਿੱਲੀ ਸਰਕਾਰ ਦੀਆਂ ਸ਼ਕਤੀਆਂ ਘੱਟ ਕਰਨ ਵਾਲੇ ਬਿੱਲ ਦਾ ਵਿਰੋਧ ਕਰਨ ਗੈਰ ਭਾਜਪਾਈ ਪਾਰਟੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਸਖ਼ਤ ਵਿਰੋਧ ਦੇ ਬਾਵਜੂਦ ਲੰਘੇ ਕੱਲ੍ਹ ਲੋਕ ਸਭਾ ਨੇ ਕੌਮੀ ਰਾਜਧਾਨੀ ਖੇਤਰ ਸ਼ਾਸਨ (ਸੋਧ) ਬਿੱਲ ‘ਤੇ ਮੋਹਰ ਲਾ ਦਿੱਤੀ ਸੀ। ਇਸ ਬਿੱਲ ਦਾ ਸ਼ੁਰੂ ਤੋਂ ਹੀ ਵਿਰੋਧ ਕਰ ਰਹੀ ਆਮ ਆਦਮੀ ਪਾਰਟੀ ਨੇ ਹੁਣ ਇਸਦੇ ਵਿਰੋਧ ਲਈ ਹੋਰ ਪਾਰਟੀਆਂ ਨੂੰ ਵੀ ਅਪੀਲ ਕੀਤੀ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਗੈਰ ਐਨਡੀਏ ਪਾਰਟੀਆਂ ਨੂੰ ਰਾਜ ਸਭਾ ਵਿਚ ਇਸ ਬਿੱਲ ਦਾ ਵਿਰੋਧ ਕਰਨ ਲਈ ਕਿਹਾ ਹੈ। ਜੇਕਰ ਰਾਜ ਸਭਾ ਵਿਚ ਬਿੱਲ ਪਾਸ ਹੋਣ ਤੋਂ ਬਾਅਦ ਇਹ ਕਾਨੂੰਨ ਵਿਚ ਤਬਦੀਲ ਹੋ ਜਾਂਦਾ ਹੈ ਤਾਂ ਦਿੱਲੀ ਸਰਕਾਰ ਅਤੇ ਕੇਂਦਰ ਵਿਚਕਾਰ ਨਵੇਂ ਸਿਰੇ ਤੋਂ ਸਿਆਸੀ ਜੰਗ ਦੀ ਜ਼ਮੀਰ ਤਿਆਰ ਹੋ ਜਾਵੇਗੀ। ਇਸ ਬਿੱਲ ਦੇ ਪਾਸ ਹੋਣ ਨਾਲ ਉਪ ਰਾਜਪਾਲ ਨੂੰ ਵਧ ਸ਼ਕਤੀਆਂ ਮਿਲ ਜਾਣਗੀਆਂ ਅਤੇ ਦਿੱਲੀ ਸਰਕਾਰ ਨੂੰ ਉਪ ਰਾਜਪਾਲ ਦੀ ਸਲਾਹ ਨਾਲ ਹੀ ਫੈਸਲੇ ਲੈਣੇ ਪੈਣਗੇ।
Check Also
ਆਈ.ਪੀ.ਐਲ. ਕਲੋਜਿੰਗ ਸੈਰੇਮਨੀ ’ਚ ਅਪਰੇਸ਼ਨ ਸਿੰਦੂਰ ਨੂੰ ਦਿੱਤੀ ਜਾਵੇਗੀ ਸਲਾਮੀ
ਬੀ.ਸੀ.ਸੀ.ਆਈ. ਨੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨੂੰ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਚੱਲ …